ਲੁਧਿਆਣਾ, 12 ਦਸੰਬਰ : ਨਗਰ ਨਿਗਮ ਤੇ ਨਗਰ ਕੌਂਸਲ ਚੋਣਾ ਦੀ ਸਰਗਰਮੀ ਦੌਰਾਨ ਵੱਖ ਵੱਖ ਪਾਰਟੀਆਂ ਦੇ ਆਗੂਆਂ ਵਲੋਂ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਸਿਲਸਲਾ ਵਧਦਾ ਹੀ ਜਾ ਰਿਹਾ ਹੈ। ਅੱਜ ਲੁਧਿਆਣਾ ਦੇ ਆਤਮ ਨਗਰ ਦੇ ਸਾਬਕਾ ਕਾਂਗਰਸੀ ਇੰਚਾਰਜ ਅਤੇ ਭਾਜਪਾ ਦੇ ਮੌਜੂਦਾ ਆਗੂ ਕਮਲਜੀਤ ਸਿੰਘ ਕੜਵਾਲ ਨੇ ਵੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ।
ਕਮਲਜੀਤ ਸਿੰਘ ਦੇ ਨਾਲ ਹੀ ਸਾਬਕਾ ਕਾਂਗਰਸੀ ਕੌਂਸਲਰ ਗੁਰਪ੍ਰੀਤ ਸਿੰਘ ਗੋਪੀ, ਬਲਜਿੰਦਰ ਸਿੰਘ ਕਾਲੋ, ਸੁਖਵਿੰਦਰ ਸਿੰਘ ਕੋਛੜ, ਭਾਰਤੀ ਜਨਤਾ ਪਾਰਟੀ ਦੇ ਸਾਬਕਾ ਕੌਂਸਲਰ ਰਦਜੀਤ ਸਿੰਘ ਉੱਭੀ, ਲੋਕ ਇਨਸਾਫ ਪਾਰਟੀ ਦੇ ਆਗੂ ਵਿਕਰਾਂਤ ਸ਼ਰਮਾਂ, ਭਾਜਪਾ ਆਗੂ ਤੇ ਮੌਜੂਦਾ ਜਿਲਾ ਪ੍ਰੀਸ਼ਦ ਮੈਂਬਰ ਜਗਜੀਤ ਸਿੰਘ ਭਾਮ, ਬਲਜਿੰਦਰ ਸਿੰਘ ਕਾਹਲੋਂ, ਦਵਿੰਦਰ ਵਾਲੀਆ, ਰਵੀ ਸ਼ਰਮਾਂ ਨੀਟ, ਰਣਵੀਰ ਸਿੰਘ ਉਭੀ, ਪ੍ਰੀਤ ਗੁਡਾਣੀ ਅਤੇ ਦਵਿੰਦਰ ਸਿੰਘ ਵਾਲੀਆ ਨੇ ਵੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਇਨ੍ਹਾਂ ਸਾਰੇ ਅਗੂਆਂ ਦਾ ਪਾਰਟੀ ਵਿਚ ਸ਼ਾਮਲ ਹੋਣ ‘ਤੇ ਅਮਨ ਅਰੋੜਾ ਨੇ ਸਵਾਗਤ ਕੀਤਾ।