Tuesday, February 10Malwa News
Shadow

61 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਚੱਗੂਵਾਲ ਤੇ ਬਲੱਗਣ ਵਿੱਚ ਸੜਕਾਂ ਦਾ ਨਿਰਮਾਣ ਕਾਰਜਾਂ ਦੇ ਰੱਖੇ ਨੀਂਹ ਪੱਥਰ

ਗੁਰਦਾਸਪੁਰ, 10 ਫਰਵਰੀ ( ) ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ‘ਰੰਗਲਾ ਪੰਜਾਬ’ ਸਕੀਮ ਅਧੀਨ ਹਲਕਾ ਗੁਰਦਾਸਪੁਰ ਅੰਦਰ ਵਿਕਾਸ ਕਾਰਜ ਜਾਰੀ ਹਨ ਅਤੇ ਪਾਰਦਰਸ਼ੀ ਢੰਗ ਨਾਲ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨ ਲਈ ਯਕੀਨੀ ਬਣਾਇਆ ਗਿਆ ਹੈ।

ਪਿੰਡਾਂ ਵਿੱਚ ਨਿਰੰਤਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਂਦਿਆਂ ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ ਵਲੋਂ ਅੱਜ ਪਿੰਡ ਚੱਗੂਵਾਲ ਵਿਖੇ 40 ਲੱਖ ਰੁਪਏ ਅਤੇ ਪਿੰਡ ਬਲੱਗਣ ਵਿਖੇ 21.5 ਲੱਖ ਰੁਪਏ ਦੀ ਲਾਗਤ ਨਾਲ ਸੜਕਾਂ ਬਣਾਉਣ ਦੇ ਨੀਂਹ ਪੱਥਰ ਰੱਖੇ ਗਏ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਖੇਤਰ ਵਿੱਚ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਪੰਜਾਬ ਮੁੜ ਤੋਂ ਵਿਕਾਸ ਦੇ ਰਾਹ ‘ਤੇ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ।

ਸ੍ਰੀ ਰਮਨ ਬਹਿਲ ਨੇ ਹਲਕੇ ਅੰਦਰ ਕਰਵਾਏ ਜਾ ਰਹੇ ਲਗਾਤਾਰ ਵਿਕਾਸ ਵਿਕਾਸ ਕਾਰਜਾਂ ਲਈ ਉਹ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ, ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ ਅਤੇ ਗੁਰਦਾਸਪੁਰ ਵਾਸੀਆਂ ਦੀ ਸੇਵਾ ਵਿੱਚ ਚੌਵੀ ਘੰਟੇ ਹਾਜ਼ਰ ਹਨ।

ਇਸ ਮੌਕੇ ਚੇਅਰਮੈਨ ਭਾਰਤ ਭੂਸ਼ਣ ਸ਼ਰਮਾ, ਹਲਕਾ ਕੁਆਰਡੀਨੇਟਰ ਨੀਰਜ ਸਲਹੋਤਰਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੁੱਚਾ ਸਿੰਘ ਮੁਲਤਾਨੀ, ਰਘੁਬੀਰ ਸਿੰਘ ਟੋਨੀ ਖਾਲਸਾ ਸਮੇਤ ਪਿੰਡਾਂ ਦੇ ਪੰਚ ਸਰਪੰਚ ਮੌਜੂਦ ਸਨ।