Friday, November 7Malwa News
Shadow

ਗਾਂਧੀ ਜਯੰਤੀ ਅਤੇ ਸ਼੍ਰੀ ਲਾਲ ਬਹਾਦੁਰ ਸ਼ਾਸਤਰੀ ਜਯੰਤੀ ਸਮਾਰੋਹ ਸਰਕਾਰੀ ਕਾਲਜ ਗੁਰਦਾਸਪੁਰ ਵਿੱਚ ਆਯੋਜਿਤ

ਗੁਰਦਾਸਪੁਰ, 1 ਅਕਤੂਬਰ (          ) – ਸਰਕਾਰੀ ਕਾਲਜ ਗੁਰਦਾਸਪੁਰ ਵੱਲੋਂ ਮਹਾਤਮਾ ਗਾਂਧੀ ਅਤੇ ਭਾਰਤ ਦੇ ਦੂਜੇ ਪ੍ਰਧਾਨ ਮੰਤਰੀ ਸ਼੍ਰੀ ਲਾਲ ਬਹਾਦੁਰ ਸ਼ਾਸਤਰੀ ਜੀ ਦੀ ਜਨਮ ਜਯੰਤੀ ਨੂੰ ਸਮਰਪਿਤ ਸਮਾਰੋਹ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਹ ਦਿਨ ਭਾਰਤ ਦੇ ਇਤਿਹਾਸ ਵਿੱਚ ਮਹੱਤਵਪੂਰਨ ਹਨ, ਕਿਉਂਕਿ ਮਹਾਤਮਾ ਗਾਂਧੀ ਨੇ ਸੱਚ, ਅਹਿੰਸਾ ਅਤੇ ਸਾਦਗੀ ਰਾਹੀਂ ਦੇਸ਼ ਨੂੰ ਆਜ਼ਾਦੀ ਦਿਵਾਈ, ਜਦਕਿ ਸ਼੍ਰੀ ਲਾਲ ਬਹਾਦੁਰ ਸ਼ਾਸਤਰੀ ਨੇ ‘ਜੈ ਜਵਾਨ ਜੈ ਕਿਸਾਨ’ ਦਾ ਨਾਅਰਾ ਦੇ ਕੇ ਦੇਸ਼ ਨੂੰ ਏਕਤਾ ਅਤੇ ਮਿਹਨਤ ਦਾ ਸੰਦੇਸ਼ ਦਿੱਤਾ।

ਸਮਾਰੋਹ ਦੀ ਸ਼ੁਰੂਆਤ ਵਿੱਚ ਮਹਾਤਮਾ ਗਾਂਧੀ ਅਤੇ ਸ਼ਾਸਤਰੀ ਜੀ ਦੇ ਚਿੱਤਰਾਂ ਅੱਗੇ ਫੁੱਲ ਅਰਪਿਤ ਕਰਕੇ ਸ਼ਰਧਾਂਜਲੀ ਦਿੱਤੀ ਗਈ। ਇਸ ਤੋਂ ਬਾਅਦ ਸ਼ਮਾ ਰੌਸ਼ਨ ਕਰਕੇ ਮਿਊਜ਼ਿਕ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਰਾਸ਼ਟਰੀ ਗੀਤ ਅਤੇ ਦੇਸ਼ ਭਗਤੀ ਗੀਤ ਪ੍ਰਸਤੁਤ ਕੀਤੇ ਗਏ।

ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਅਸ਼ਵਨੀ ਭੱਲਾ ਨੇ ਕਿਹਾ ਕਿ ਮਹਾਤਮਾ ਗਾਂਧੀ ਅਤੇ ਸ਼ਾਸਤਰੀ ਜੀ ਦੀ ਜ਼ਿੰਦਗੀ, ਦਰਸ਼ਨ ਅਤੇ ਉਪਦੇਸ਼ ਸਾਰੇ ਭਾਰਤੀ ਲਈ ਰਾਹ ਦਸੇਰਾ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਸੱਚ, ਅਹਿੰਸਾ, ਸਾਦਗੀ, ਏਕਤਾ ਅਤੇ ਮਿਹਨਤ ਦੇ ਮੁੱਲਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ।

ਇਸ ਤੋਂ ਇਲਾਵਾ, ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਵੀ ਸੰਖੇਪ ਵਿਚਾਰ ਸਾਂਝੇ ਕਰਕੇ ਦੋਵੇਂ ਮਹਾਨ ਹਸਤੀਆਂ ਪ੍ਰਤੀ ਆਪਣੀ ਸ਼ਰਧਾ ਪ੍ਰਗਟਾਈ। ਇਸ ਸਮਾਰੋਹ ਵਿੱਚ ਕਾਲਜ ਦੇ ਸਾਰੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਉਤਸ਼ਾਹਪੂਰਵਕ ਭਾਗ ਲਿਆ ਅਤੇ ਦੋਵੇਂ ਮਹਾਨ ਨੇਤਾਵਾਂ ਦੇ ਉਪਦੇਸ਼ਾਂ ਨੂੰ ਯਾਦ ਕੀਤਾ।