
ਚੰਡੀਗੜ੍ਹ, 15 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸ਼ੁਰੂ ਕੀਤੀਆਂ ਖੇਡਾਂ ਵਤਨ ਪੰਜਾਬ ਦੀਆਂ ਦਾ ਅਸਰ ਦਿਖਣ ਲੱਗਾ ਹੈ ਅਤੇ ਪੰਜਾਬ ਦੀ ਇਕ ਹੋਰ ਧੀ ਨੇ ਸੋਨ ਤਮਗਾ ਜਿੱਤ ਲਿਆ। ਉੱਤਰੀ ਭਾਰਤ ਪਾਵਰਲਿਫਟਿੰਗ ਮੁਕਾਬਲੇ ਵਿਚ ਖੁਰਾਕ ਸਪਲਾਈ ਵਿਭਾਗ ਦੀ ਇੰਸਪੈਕਟਰ ਰਜਨੀਤ ਕੌਰ ਨੇ ਸੋਨ ਤਮਗਾ ਜਿੱਤ ਕੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਕੇਂਦਰੀ ਯੁਵਾ ਮਾਕਲੇ ਅਤੇ ਖੇਡ ਮੰਤਰਾਲੇ ਵਲੋਂ ਮਾਨਤਾ ਪ੍ਰਾਪਤ ਸੰਸਥਾ ਇੰਡੀਅਨ ਬਾਡੀ ਬਿਲਡਰਜ਼ ਫੈਡਰੇਸ਼ਨ ਵਲੋਂ 12ਵੀਂ ਮਿਸਟਰ ਐਂਡ ਮਿਸ ਚੰਡੀਗੜ੍ਹ ਚੈਂਪੀਅਨਸ਼ਿਪ ਕਰਵਾਈ ਗਈ ਸੀ। ਇਸ ਚੈਂਪੀਅਨਸ਼ਿਪ ਵਿਚ ਮਹਿਲਾ ਮੁਕਾਬਲੇ ਦੌਰਾਨ ਰਜਨੀਤ ਕੌਰ ਨੇ ਸੋਨ ਤਮਗਾ ਹਾਸਲ ਕੀਤਾ। ਰਜਨੀਤ ਕੌਰ ਪਹਿਲਾਂ ਵੀ ਕਈ ਇਨਾਮ ਜਿੱ ਤ ਚੁੱਕੀ ਹੈ ਅਤੇ ਅੱਜਕੱਲ੍ਹ ਪੰਜਾਬ ਦੇ ਖਰਾਕ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਵਿਚ ਇੰਸਪੈਕਟਰ ਵਜੋਂ ਸੇਵਾਵਾਂ ਨਿਭਾਅ ਰਹੀ ਹੈ।