Saturday, September 20Malwa News
Shadow

25 ਸਤੰਬਰ, 2024 ਅਤੇ 1 ਅਕਤੂਬਰ, 2024  ਨੂੰ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ

ਚੰਡੀਗੜ੍ਹ, 24 ਸਤੰਬਰ: ਜੰਮੂ ਅਤੇ ਕਸ਼ਮੀਰ ਦੇ ਯੂਟੀ ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ, ਪੰਜਾਬ ਸਰਕਾਰ ਨੇ ਪੰਜਾਬ ਵਿੱਚ ਕੰਮ ਕਰਦੇ ਜੰਮੂ ਅਤੇ ਕਸ਼ਮੀਰ (ਯੂਟੀ) ਦੇ ਵੋਟਰਾਂ ਲਈ 25 ਸਤੰਬਰ, 2024 ਅਤੇ 1 ਅਕਤੂਬਰ, 2024  ਨੂੰ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਜੇਕਰ ਕੋਈ ਅਧਿਕਾਰੀ/ਕਰਮਚਾਰੀ ਜੰਮੂ-ਕਸ਼ਮੀਰ ਦੇ ਯੂਟੀ ਦੀ ਵਿਧਾਨ ਸਭਾ ਦੀ ਵੋਟਰ ਸੂਚੀ ਵਿੱਚ ਵੋਟਰ ਵਜੋਂ ਰਜਿਸਟਰ ਹੈ ਅਤੇ ਪੰਜਾਬ ਦੇ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਕੰਮ ਕਰ ਰਿਹਾ ਹੈ, ਤਾਂ ਉਹ ਵੋਟ ਪਾਉਣ ਲਈ ਆਪਣਾ ਵੋਟਰ ਸ਼ਨਾਖਤੀ ਕਾਰਡ ਪੇਸ਼ ਕਰਕੇ ਸਮਰੱਥ ਅਥਾਰਟੀ ਤੋਂ 25 ਸਤੰਬਰ, 2024 ਅਤੇ 1 ਅਕਤੂਬਰ 2024 (ਵੋਟਿੰਗ ਦੇ ਪੜਾਅ ਅਨੁਸਾਰ) ਨੂੰ ਵਿਸ਼ੇਸ਼ ਛੁੱਟੀ ਲੈ ਸਕਦਾ ਹੈ। ਦੱਸਣਯੋਗ ਹੈ ਕਿ ਇਹ ਛੁੱਟੀ ਅਧਿਕਾਰੀ/ਕਰਮਚਾਰੀ ਦੇ ਛੁੱਟੀਆਂ ਦੇ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਪ੍ਰਸੋਨਲ ਵਿਭਾਗ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਨੋਟੀਫਿਕੇਸ਼ਨ ਅਨੁਸਾਰ, ਪੰਜਾਬ ਸਰਕਾਰ ਨੇ ਜੰਮੂ ਅਤੇ ਕਸ਼ਮੀਰ ਦੇ ਯੂਟੀ ਦੀ ਵਿਧਾਨ ਸਭਾ ਦੀ ਵੋਟਰ ਸੂਚੀ ਵਿੱਚ ਵੋਟਰ ਵਜੋਂ ਰਜਿਸਟਰ ਵੋਟਰਾਂ, ਜੋ  ਪੰਜਾਬ ਰਾਜ ਵਿੱਚ ਕਿਸੇ ਵੀ ਕਾਰੋਬਾਰ, ਵਪਾਰ, ਉਦਯੋਗਿਕ ਅਦਾਰੇ, ਜਾਂ ਕਿਸੇ ਹੋਰ ਅਦਾਰੇ ਵਿੱਚ ਕੰਮ ਕਰ ਰਹੇ ਹਨ, ਲਈ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 135 ਬੀ (1) ਦੇ ਉਪਬੰਧ ਅਨੁਸਾਰ 25 ਸਤੰਬਰ, 2024 ਅਤੇ 1 ਅਕਤੂਬਰ 2024 (ਵੋਟਿੰਗ ਦੇ ਪੜਾਅ ਅਨੁਸਾਰ) ਨੂੰ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ ਕੀਤਾ ਹੈ।

 In view of elections of the Legislative Assembly of the UT of Jammu and Kashmir, the Punjab Government declared paid holiday on 25th September, 2024 and 1st October 2024.

          Disclosing this here today, an official spokesperson of Punjab Government said that in case any officer/employee is a voter in the voter list of Legislative Assembly of the UT of Jammu and Kashmir and is working in the Government Offices/Boards/Corporations and Government Educational Institutions of the Punjab State, then he/she would be eligible for availing special holiday on 25th September, 2024 and 1st October 2024 (as per the phase of voting) from the competent authority by presenting their voter identity card.  This holiday won’t be deducted from the leave account of the officer/employee.

          Apart from this, he said that Department of Personnel has issued notification in this regard.  According to this notification, the Government of Punjab has declared paid holiday on 25th September, 2024 and 1st October 2024 (as per the phase of voting) for voters who are included in the voter list of Legislative Assembly of the UT of Jammu and Kashmir and working in any business, trade, industrial undertaking, or any other establishment in the state of Punjab as per the provision of the Section 135B(1) of the Representation of People Act, 1951.