
ਬਟਾਲਾ, 30 ਅਕਤੂਬਰ ( ) ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਵਿਖੇ ਪੰਜਾਬ ਟੈਕਨੀਕਲ ਇੰਸਟੀਚਿਊਟਸ ਸਪੋਰਟਸ (ਪੀ.ਟੀ.ਆਈ.ਐਸ) ਵੱਲੋਂ ਕਰਵਾਏ ਗਏ ਰਾਜ ਪੱਧਰੀ ਫੁੱਟਬਾਲ ਟੂਰਨਾਮੈਂਟ ਦਾ ਅੱਜ ਸ਼ਾਨਦਾਰ ਸਮਾਪਨ ਹੋਇਆ। ਫਾਈਨਲ ਮੁਕਾਬਲਾ ਜੀ ਐਨ ਈ ਕਾਲਜ ਲੁਧਿਆਣਾ ਅਤੇ ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਦੀਆਂ ਟੀਮਾਂ ਵਿਚਕਾਰ ਖੇਡਿਆ ਗਿਆ, ਜਿਸ ਵਿੱਚ ਬਟਾਲਾ ਕਾਲਜ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਜਿੱਤ ਦਰਜ ਕੀਤੀ ਅਤੇ ਟੂਰਨਾਮੈਂਟ ਦਾ ਖ਼ਿਤਾਬ ਆਪਣੇ ਨਾਮ ਕੀਤਾ।
ਦੂਜਾ ਸਥਾਨ ਜੀ ਐਨ ਈ ਕਾਲਜ ਲੁਧਿਆਣਾ ਦੀ ਟੀਮ ਨੇ ਪ੍ਰਾਪਤ ਕੀਤਾ, ਜਦੋਂ ਕਿ ਰਾਮਗੜੀਆ ਪੋਲੀਟੈਕਨਿਕ ਕਾਲਜ ਫਗਵਾੜਾ ਤੀਸਰੇ ਸਥਾਨ ‘ਤੇ ਰਿਹਾ।
ਜੇਤੂ ਟੀਮਾਂ ਨੂੰ ਇਨਾਮਾਂ ਨਾਲ ਸਨਮਾਨਿਤ ਕਰਨ ਦੀ ਰਸਮ ਯੂਕੋ ਬੈਂਕ ਦੇ ਸੀਨੀਅਰ ਮੈਨੇਜਰ ਸਵਪਨਿਲ ਮਿਸ਼ਰਾ ਅਤੇ ਕਾਲਜ ਦੇ ਪ੍ਰਿੰਸੀਪਲ ਦਵਿੰਦਰ ਸਿੰਘ ਭੱਟੀ ਵੱਲੋਂ ਸਾਂਝੇ ਤੌਰ ‘ਤੇ ਅਦਾ ਕੀਤੀ ਗਈ।
ਯੂਕੋ ਬੈਂਕ ਬਟਾਲਾ ਸ਼ਾਖਾ ਮੈਨੇਜਰ ਸ਼ਿਲਪਾ ਮੈਡਮ, ਨਰੇਸ਼ ਕੁਮਾਰਬ, ਬਟਾਲਾ ਫੁੱਟਬਾਲ ਕਲੱਬ ਦੇ ਪ੍ਰਧਾਨ ਰਾਜਵਿੰਦਰ ਸਿੰਘ ਮਾਹਲ, ਰਿਟਾ ਪ੍ਰਿੰਸੀਪਲ ਕੁਲਵੰਤ ਸਿੰਘ, ਆਈ.ਟੀ.ਆਈ. ਬਟਾਲਾ ਦੇ ਪ੍ਰਿੰਸੀਪਲ ਸਤਵੰਤ ਸਿੰਘ ਬੇਦੀ, ਅਬਜਰਵਰ ਬਿਕਰਮਜੀਤ ਸਿੰਘ, ਅਤੇ ਕਾਲਜ ਸਟਾਫ ਮੈਂਬਰਾਂ ਵਿਜੇ ਮਨਿਹਾਸ, ਸ਼ਿਵਰਾਜਨ ਪੁਰੀ, ਹਰਜਿੰਦਰਪਾਲ ਸਿੰਘ, ਰੇਖਾ, ਭੁਪਿੰਦਰ ਸਿੰਘ, ਬਲਵਿੰਦਰ ਸਿੰਘ, ਅਤੀਸ਼ ਕੁਮਾਰ, ਜਗਦੀਪ ਸਿੰਘ, ਜਸਬੀਰ ਸਿੰਘ, ਡਾ. ਸਨਿਮਰਜੀਤ ਕੌਰ, ਸ਼ਾਲਿਨੀ ਮਹਾਜਨ, ਸਾਹਿਬ ਸਿੰਘ, ਅੰਗਦ ਪ੍ਰੀਤ ਸਿੰਘ, ਨਵਜੋਤ ਸਲਾਰੀਆ, ਸੁਖਵਿੰਦਰ ਸਿੰਘ, ਰੋਹਿਤ ਵਾਡਰਾ, ਹਰਪਾਲ ਸਿੰਘ ਭਾਮੜੀ, ਤੇਜ ਪ੍ਰਤਾਪ ਸਿੰਘ ਕਾਹਲੋ, ਸਚਿਨ ਅਠਵਾਲ, ਮਨਦੀਪ ਰੰਜੂ ਓਹਰੀ, ਹਰਜਿੰਦਰ ਕੌਰ, ਕਮਲਜੀਤ ਕੌਰ, ਕਿਰਨਜੀਤ ਕੌਰ, ਰਜਨੀਤ ਮੱਲੀ, ਸਤਵਿੰਦਰ ਕੌਰ, ਕੁਲਵਿੰਦਰ ਕੌਰ, ਰਮਨਦੀਪ ਸਿੰਘ, ਅਤੁਲ ਤੇ ਡਾ. ਗੁਲਜਾਰ ਸਿੰਘ ਸਮੇਤ ਕਈ ਹੋਰ ਵਿਅਕਤੀਆਂ ਹਾਜ਼ਰ ਸਨ।