
ਚੰਡੀਗੜ੍ਹ, 8 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਵੇਂ ਸਾਲ ਮੌਕੇ ਪੰਜਾਬ ਸਰਕਾਰ ਵਲੋਂ ਛਾਪਿਆ ਗਿਆ ਸਾਲ 2025 ਦਾ ਕੈਲੰਡਰ ਅਤੇ ਡਾਇਰੀ ਰਿਲੀਜ਼ ਕੀਤੇ। ਸਰਕਾਰ ਵਲੋਂ ਹਰ ਸਾਲ ਨਵੇਂ ਸਾਲ ਦਾ ਕੈਲੰਡਰ ਅਤੇ ਡਾਇਰੀ ਛਾਪੇ ਜਾਂਦੇ ਹਨ। ਕੈਲੰਡਰ ਸਾਰੇ ਸਰਕਾਰੀ ਦਫਤਰਾਂ ਵਿਚ ਲਗਾਇਆ ਜਾਂਦਾ ਹੈ ਅਤੇ ਡਾਇਰੀ ਸਾਰੇ ਸਰਕਾਰੀ ਅਧਿਕਾਰੀਆਂ ਨੂੰ ਦਿੱਤੀ ਜਾਂਦੀ ਹੈ, ਜਿਸ ਵਿਚ ਉਹ ਜਰੂਰੀ ਜਾਣਕਾਰੀ ਨੋਟ ਕਰ ਸਕਣ। ਕੈਲੰਡਰ ਅਤੇ ਡਾਇਰੀ ਵਿਚ ਪੰਜਾਬ ਸਰਕਾਰ ਬਾਰੇ ਮੁੱਖ ਜਾਣਕਾਰੀ ਛਾਪੀ ਜਾਂਦੀ ਹੈ, ਜਿਸ ਵਿਚ ਪੰਜਾਬ ਸੂਬੇ ਬਾਰੇ ਅਤੇ ਪੰਜਾਬ ਦੇ ਵੱਖ ਵੱਖ ਖੇਤਰਾਂ ਬਾਰੇ ਮੁਕੰਮਲ ਜਾਣਕਾਰੀ ਤੋਂ ਇਲਾਵਾ ਅਧਿਕਾਰੀਆਂ, ਮੰਤਰੀਆਂ, ਵਿਧਾਇਕਾਂ, ਉੱਚ ਅਧਿਕਾਰੀਆਂ ਅਤੇ ਅਧਿਕਾਰੀਆਂ ਦੇ ਕੰਟੈਕਟ ਨੰਬਰ ਵੀ ਛਾਪੇ ਜਾਂਦੇ ਹਨ।
ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਦੱਸਿਆ ਕਿ ਇਹ ਕੈਲੰਡਰ ਅਤੇ ਡਾਇਰੀ ਦਾ ਡਿਜ਼ਾਈਨ ਸੂਚਨਾ ਤੇ ਲੋਕ ਸੰਪਰਕ ਵਿਭਾਗ ਵਲੋਂ ਤਿਆਰ ਕੀਤਾ ਗਿਆ ਹੈ। ਇਸ ਦੀ ਪ੍ਰਕਾਸ਼ਨਾ ਕੰਟਰੋਲਰ ਪ੍ਰਿੰਟਿੰਗ ਐਂਡ ਸਟੇਸ਼ਨਰੀ ਵਿਭਾਗ ਪੰਜਾਬ ਸਰਕਾਰ ਵਲੋਂ ਕੀਤੀ ਗਈ ਹੈ। ਇਸ ਮੌਕੇ ਪੰਜਾਬ ਦੇ ਮੁੱਖ ਸਕੱਤਰ ਕੇ. ਏ. ਪੀ. ਸਿਨਹਾ, ਡੀ.ਜੀ.ਪੀ. ਗੌਰਵ ਯਾਦਵ ਅਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਮਾਲਵਿੰਦਰ ਸਿੰਘ ਜੱਗੀ ਵੀ ਹਾਜਰ ਸਨ।