Thursday, June 19Malwa News
Shadow

21 ਹੋਰ ਨੌਜਵਾਨਾਂ ਨੂੰ ਵੰਡੀਆਂ ਸਰਕਾਰੀ ਨੌਕਰੀਆਂ

ਚੰਡੀਗੜ੍ਹ, 25 ਜਨਵਰੀ : ਪੰਜਾਬ ਦੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰਾ ਵਲੋਂ ਅੱਜ 21 ਹੋਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਦਿੱਤੇ ਗਏ। ਇਨ੍ਹਾਂ ਵਿਚ 19 ਨੌਜਵਾਨਾਂ ਨੂੰ ਖੇਤੀਬਾੜੀ ਸਬ ਇੰਸਪੈਕਟਰ, ਇਕ ਜੂਨੀਅਰ ਡਰਾਫਟਸਮੈਨ ਅਤੇ ਇਕ ਸੇਵਾਦਾਰ ਨੂੰ ਨਿਯੁਕਤੀ ਪੱਤਰ ਦਿੱਤਾ ਗਿਆ।
ਪੰਜਾਬ ਭਵਨ ਚੰਡੀਗੜ੍ਹ ਵਿਖੇ ਕਰਵਾਏ ਗਏ ਸੰਖੇਪ ਸਮਾਗਮ ਦੌਰਾਨ ਪੰਜਾਬ ਦੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਇਨ੍ਹਾਂ ਨਵੇਂ ਨਿਯੁਕਤ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ। ਇਸ ਮੌਕੇ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਿਨਾਂ ਕਿਸੇ ਸਿਫਾਰਿਸ਼ ਦੇ ਪੂਰੇ ਪਾਰਦਰਸ਼ੀ ਢੰਗ ਨਾਲ ਸਰਕਾਰੀ ਨੌਕਰੀਆਂ ਲਈ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਇਸ ਲਈ ਨਵੇਂ ਨਿਯੁਕਤ ਹੋਏ ਨੌਜਵਾਨਾਂ ਦਾ ਫਰਜ਼ ਬਣਦਾ ਹੈ ਕਿ ਸਰਕਾਰ ਵਲੋਂ ਲੋਕਾਂ ਨਾਂਲ ਕੀਤੇ ਗਏ ਪਾਰਦਰਸ਼ੀ ਅਤੇ ਸਾਫ ਸੁਥਰਾ ਪ੍ਰਸਾਸ਼ਨ ਦੇਣ ਦੇ ਵਾਅਦੇ ਨੂੰ ਪੂਰਾ ਕਰਨ ਵਿਚ ਸਹਿਯੋਗ ਦੇਣ। ਉਨ੍ਹਾਂ ਨੇ ਦਾਅਵਾ ਕੀਤਾ ਕਿ ਸਾਰੀਆਂ ਨੌਕਰੀਆਂ ਮੈਰਿਟ ਦੇ ਆਧਾਰ ‘ਤੇ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਨੌਜਵਾਨਾਂ ਨੂੰ ਰੋਜ਼ਗਾਰ ਮੁਹਈਆ ਕਰਵਾਉਣ ਦਾ ਸਿਲਸਲਾ ਜਾਰੀ ਰਹੇਗਾ।

Basmati Rice Advertisment