
ਚੰਡੀਗੜ੍ਹ, 16 ਜਨਵਰੀ : ਪੰਜਾਬ ਵਿਚ ਅੰਗਹੀਣ ਵਿਅਕਤੀਆਂ ਦੀਆਂ ਮੁਸ਼ਕਲਾਂ ਦਾ ਜਲਦੀ ਨਿਪਟਾਰਾ ਕਰਨ ਲਈ ਸਾਰੇ ਅਦਾਰਿਆਂ ਵਿਚ ਸ਼ਿਕਾਇਤ ਨਿਵਾਰਨ ਅਫਸਰ ਨਿਯੁਕਤ ਕਰ ਦਿੱਤੇ ਗਏ ਹਨ। ਇਹ ਸ਼ਿਕਾਇਤ ਨਿਵਾਰਣ ਅਫਸਰ ਦਿਵਿਆਂਗ ਵਿਅਕਤੀਆਂ ਦੀਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਕਰਨਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਦੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਲਗਾਤਾਰ ਨਵੀਆਂ ਯੋਜਨਾਵਾਂ ਬਣਾਈਆਂ ਜਾ ਰਹੀਆਂ ਹਨ, ਤਾਂ ਜੋ ਉਨ੍ਹਾਂ ਨੂੰ ਸਮਾਜ ਵਿਚ ਬਣਦਾ ਮਾਨ ਸਤਿਕਾਰ ਦਿੱਤਾ ਜਾ ਸਕੇ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਦੇ ਸਾਰੇ ਵਿਭਾਗਾਂ, ਬੋਰਡਾਂ, ਕਾਰਪੋਰੇਸ਼ਨਾਂ, ਯੂਨੀਵਰਸਿਟੀਆਂ ਅਤੇ ਹੋਰ ਸਰਕਾਰੀ ਅਦਾਰਿਆਂ ਵਿਚ ਸ਼ਿਕਾਇਤ ਨਿਵਾਰਣ ਅਫਸਰਾਂ ਦੀ ਨਿਯੁਕਤੀ ਕਰ ਦਿਤੀ ਗਈ ਹੈ।