
ਫ਼ਰੀਦਕੋਟ 23 ਮਈ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਸੈਦੋਕੇ, ਸੈਦੋਕੇਪੁਰਬੀ ਅਤੇ ਝੋਕ ਸਰਕਾਰੀ ਵਿਖੇ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਵਿਧਾਇਕ ਸ.ਗੁਰਦਿੱਤ ਸਿੰਘ ਸੇਖੋਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਨਸ਼ਿਆਂ ਖਿਲਾਫ ਮਿਲ ਕੇ ਜੰਗ ਲੜਨ ਦਾ ਪ੍ਰਣ ਲਿਆ ਗਿਆ। ਵਿਧਾਇਕ ਸ.ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਸੂਬਾ ਸਰਕਾਰ ਦੀ ਇਹ ਅਜਿਹੀ ਪਹਿਲ ਕਦਮੀ ਹੈ, ਜਿਸ ਨਾਲ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ਵਿਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕਰਨ ਵਿੱਚ ਵੱਡੇ ਪੱਧਰ ਉੱਤੇ ਮਦਦ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵੱਧ ਤੋਂ ਵੱਧ ਸਹਿਯੋਗ ਦੇਣ। ਉਨ੍ਹਾਂ ਪਿੰਡ ਵਾਸੀਆਂ ਨੂੰ ਨਿਰੰਤਰ ਨਸ਼ੇ ਖਿਲਾਫ ਲੜੀ ਜਾ ਰਹੀ ਜੰਗ ਵਿੱਚ ਇੱਕਜੁੱਟ ਹੋ ਕੇ ਸਰਕਾਰ ਦਾ ਸਹਿਯੋਗ ਦੇਣ ਲਈ ਪ੍ਰੇਰਿਤ ਕੀਤਾ।
ਉਨ੍ਹਾਂ ਕਿਹਾ ਕਿ ਸੂਬੇ ਦੀ ਨੌਜਵਾਨੀ ਨੂੰ ਹੁਣ ਨਸ਼ਿਆਂ ਦੇ ਦਲਦਲ ਵਿੱਚੋਂ ਨਿਕਲ ਰਹੀ ਹੈ ਅਤੇ ਪੰਜਾਬ ਮੁੜ ਤੋਂ ਸਿਹਤਮੰਦ ਪੰਜਾਬ ਬਣਨ ਵੱਲ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੇ ਤਸਕਰਾਂ ਨੂੰ ਹੁਣ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾਉਣ ਲਈ ਪੰਜਾਬ ਸਰਕਾਰ ਵੱਲੋਂ ਨਸ਼ਾ ਛੁਡਾਓ ਅਤੇ ਪੁਨਰਵਾਸ ਕੇਂਦਰਾਂ ਦੀ ਉੱਚਿਤ ਵਿਵਸਥਾ ਕੀਤੀ ਗਈ ਹੈ ਅਤੇ ਇਨ੍ਹਾਂ ਨਸ਼ਾ ਛੁਡਾਓ ਕੇਂਦਰਾਂ ਵਿੱਚ ਮੁਫਤ ਇਲਾਜ ਕੀਤਾ ਜਾਂਦਾ ਹੈ । ਇਸ ਮੌਕੇ ਸ.ਗਗਨਦੀਪ ਸਿੰਘ ਧਾਲੀਵਾਲ ਚੇਅਰਮੈਨ ਇੰਪਰੂਵਮੈਂਟ ਟਰਸਟ ਫ਼ਰੀਦਕੋਟ, ਰਮਨਦੀਪ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਸਾਦਿਕ, ਉੱਤਮ ਸਿੰਘ ਡੋਡ ਹਲਕਾ ਕੋਆਡੀਨੇਟਰ, ਸਿਵਲ ਸਰਜਨ ਡਾਕਟਰ ਚੰਦਰ ਸ਼ੇਖਰ ਕੱਕੜ੍ਹ ,ਡਾਕਟਰ ਰਾਜੀਵ ਕੁਮਾਰ ਭੰਡਾਰੀ ਐੱਸ ਐੱਮ ਓ ਜੰਡ ਸਾਹਿਬ, ਡਾਕਟਰ ਇੰਦਰਪਾਲ ਸਿੰਘ ਐਮ ਓ ਸਾਦਿਕ, ਨੱਥਾ ਸਿੰਘ ਭੁੱਲਰ ਬੀ ਡੀ ਓ ,ਨਵਦੀਪ ਸਿੰਘ ਭੱਟੀ ਐਸ ਐਚ ਓ ਸਾਦਿਕ,ਸੁਪਰਡੰਟ ਗੁਰਦੀਪ ਕੌਰ, ਫਲੈਗ ਚਾਵਲਾ ਬੀ ਈ ਈ, ਸੁੱਖਵਿੰਦਰ ਸਿੰਘ ਮਲਟੀਪਰਪਜ ਹੈਲਥ ਵਰਕਰ, ਸਰਪੰਚ ਕੁਲਵੰਤ ਕੌਰ, ਪੰਚ ਪਰਮਜੀਤ ਕੌਰ, ਸੁਖਬੀਰ ਕੌਰ, ਮਲਕੀਤ ਸਿੰਘ, ਗੁਰਵਿੰਦਰ ਸਿੰਘ, ਸੋਨੂੰ ਕੁਮਾਰ ਅਤੇ ਪਿੰਡ ਵਾਸੀ ਹਾਜ਼ਰ ਸਨ।