Friday, September 19Malwa News
Shadow

ਕਿਸਾਨ ਅੰਦੋਲਨ ‘ਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਦਿੱਤੀਆਂ ਨੌਕਰੀਆਂ

ਚੰਡੀਗੜ੍ਹ, 4 ਫਰਵਰੀ : ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਖਿਲਾਫ ਵਿੱਢੇ ਗਏ ਕਿਸਾਨ ਅੰਦੋਲਨ ਦੌਰਾਨ ਜਾਨਾਂ ਗਵਾਉਣ ਵਾਲੇ 597 ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਪੰਜਾਬ ਸਰਕਾਰ ਵਲੋਂ ਨੌਕਰੀਆਂ ਦੇ ਦਿੱਤੀਆਂ ਗਈਆਂ ਹਨ।
ਅੱਜ ਇਥੇ ਸ਼ਹੀਦ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਸੌਂਪਣ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਰਾਜ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਨੇ ਆਪਣਾ ਹਰ ਵਾਅਦਾ ਪੂਰਾ ਕੀਤਾ ਹੈ। ਉਨ੍ਹਾਂ ਨੇ ਕਿਸਾਨ ਅੰਦੋਲਨ ਵਿਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ, ਜੋ ਹੁਣ ਪੂਰਾ ਹੋ ਚੁੱਕਾ ਹੈ।
ਖੇਤੀ ਮੰਤਰੀ ਨੇ ਦੱਸਿਆ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਹੁਣ ਤੱਕ ਰਾਜ ਦੇ 50 ਹਜਾਰ ਤੋਂ ਵੀ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਨੇ ਯਕੀਨ ਦਿਵਾਇਆ ਕਿ ਸਰਕਾਰ ਵਲੋਂ ਪੰਜਾਬ ਦੀ ਭਲਾਈ ਲਈ ਕੀਤੇ ਜਾ ਰਹੇ ਯਤਨ ਇਸੇ ਤਰਾਂ ਜਾਰੀ ਰਹਿਣਗੇ।