Thursday, June 19Malwa News
Shadow

ਪੰਜਾਬ ਸਰਕਾਰ ਵਲੋਂ ਗਿਆਰਾਂ ਹੋਰ ਨੌਜਵਾਨਾਂ ਨੂੰ ਨੌਕਰੀਆਂ

ਚੰਡੀਗੜ੍ਹ, 27 ਦਸੰਬਰ : ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿਚ ਭਰਤੀ ਹੋਏ ਗਿਆਰਾਂ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਨ੍ਹਾਂ ਵਿਚ ਸੱਤ ਵੈਟਰਨਰੀ ਇੰਸਪੈਕਟਰ, ਤਿੰਨ ਸਟੈਨੋ ਟਾਈਪਿਸਟ ਅਤੇ ਇਕ ਦਰਜਾ ਚਾਰ ਮੁਲਾਜ਼ਮ ਸ਼ਾਮਲ ਹੈ।
ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਮੁਬਾਰਕਬਾਦ ਦਿੰਦੇ ਹੋਏ ਗੁਰਮੀਤ ਸਿੰਘ ਖੁੱਡੀਆਂ ਨੇ ਕਿ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੀ ਮੁਹਿੰਮ ਪੂਰੇ ਸਿਖਰ ‘ਤੇ ਹੈ ਅਤੇ ਹੁਣ ਤੱਕ 50 ਹਜਾਰ ਤੋਂ ਵੀ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਸਰਕਾਰ ਦੇ ਇਹ ਯਤਨ ਅਸਲ ਵਿਚ ਤਾਂ ਹੀ ਸਫਲ ਸਮਝੇ ਜਾਣਗੇ ਜੇਕਰ ਸਾਰੇ ਨਵੇਂ ਭਰਤੀ ਹੋਏ ਨੌਜਵਾਨਾਂ ਆਮ ਲੋਕਾਂ ਨੂੰ ਚੰਗੀਆਂ ਸੇਵਾਵਾਂ ਮੁਹਈਆ ਕਰਵਾਉਣਗੇ। ਉਨ੍ਹਾਂ ਨੇ ਨੌਜਵਾਨਾਂ ਨੂੰ ਤਨਦੇਹੀ ਨਾਲ ਡਿਊਟੀ ਨਿਭਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਰੰਗਲੇ ਪੰਜਾਬ ਦਾ ਸੁਪਨਾ ਤੁਸੀਂ ਹੀ ਪੂਰਾ ਕਰਨਾ ਹੈ। ਇਸ ਮੌਕੇ ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਜੀ.ਐਸ. ਬੇਦੀ ਅਤੇ ਹੋਰ ਅਧਿਕਾਰੀ ਵੀ ਹਾਜਰ ਸਨ।

Basmati Rice Advertisment