ਚੰਡੀਗੜ੍ਹ, 23 ਨਵੰਬਰ : ਪੰਜਾਬ ਵਿਚ ਡੇਅਰੀ ਦੇ ਧੰਦੇ ਪ੍ਰਤੀ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਅਤੇ ਪਸ਼ੂਆਂ ਦੀਆਂ ਨਸਲਾਂ ਬਾਰੇ ਹੋਰ ਚੰਗੀ ਖੋਜ ਕਰਨ ਲਈ ਪੰਜਾਬ ਦੇ ਜਿਲਾ ਮੁਕਤਸਰ ਸਾਹਿਬ ਤੋਂ 21ਵੀਂ ਪਸ਼ੂਧਨ ਗਣਨਾ ਸ਼ੁਰੂ ਕੀਤੀ ਗਈ। ਇਸ ਦੀ ਸ਼ੁਰੂਆਤ ਕਰਦਿਆਂ ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਪ੍ਰੋਜੈਕਟ ਅਧੀਨ 16 ਵੱਖ ਵੱਖ ਨਸਲਾਂ ਦੇ ਪਸ਼ੂਆਂ ਅਤੇ ਪੋਲਟਰੀ ਦੀਆਂ ਕਿਸਮਾਂ ਦੀ ਗਿਣਤੀ ਕੀਤੀ ਜਾਵੇਗੀ। ਇਸ ਗਣਨਾ ਦੌਰਾਨ ਪਹਿਲੀ ਵਾਰ ਮਹਿਲਾਵਾਂ ਦੀ ਭੂਮਿਕਾ ਵੀ ਦਰਜ ਕੀਤੀ ਜਾਵੇਗੀ। ਸਾਲ 2019 ਤੋਂ ਬਾਅਦ ਇਹ ਦੂਜੀ ਵਾਰ ਹੈ ਜਦੋਂ ਡਿਜੀਟਲ ਢੰਗ ਨਾਲ ਗਣਨਾ ਕਰਵਾਈ ਜਾਵੇਗੀ। ਇਹ ਕੰਮ ਫਰਵਰੀ 2025 ਤੱਕ ਮੁਕੰਮਲ ਕੀਤਾ ਜਾਵੇਗਾ। ਇਸ ਸਰਵੇਖਣ ਤੋਂ ਬਾਅਦ ਇਸ ਦਾ ਅਧਿਐਨ ਕੀਤਾ ਜਾਵੇਗਾ ਅਤੇ ਪਸ਼ੂ ਪਾਲਣ ਬਾਰੇ ਬਣਾਈ ਜਾਣ ਵਾਲੀ ਨੀਤੀ ਵਿਚ ਇਸ ਦੀ ਵੱਡੀ ਭੂਮਿਕਾ ਹੋਵੇਗੀ। ਇਸ ਆਧਾਰ ‘ਤੇ ਨਵੀਆਂ ਨੀਤੀਆਂ ਘੜੀਆਂ ਜਾਣਗੀਆਂ।