ਤਲਵੰਡੀ ਸਾਬੋ 13 ਨਵੰਬਰ : ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਮਿਲੀ ਜੈਡ ਸੁਰੱਖਿਆ ਵਾਪਸ ਕਰਨ ਲਈ ਪੱਤਰ ਲਿਖਿਆ ਹੈ।
ਹਮੇਸਾਂ ਚਰਚਾ ਵਿੱਚ ਰਹਿਣ ਵਾਲੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੁਰੱਖਿਆ ਦੀ ਕੋਈ ਲੋੜ ਨਹੀਂ ਹੈ। ਗਿਆਨੀ ਹਰਪ੍ਰੀਤ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵੀ ਜਥੇਦਾਰ ਰਹਿ ਚੁੱਕੇ ਹਨ। ਉਹ ਪੰਥਕ ਮਸਲਿਆਂ ਨੂੰ ਲੈ ਕੇ ਆਪਣੇ ਬਿਆਨਾਂ ਕਾਰਨ ਚਰਚਾ ਵਿੱਚ ਰਹਿੰਦੇ ਹਨ।