Monday, January 13Malwa News
Shadow

ਗਿ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਤੇ ਲਾ ਦਿੱਤੀ ਰੋਕ

Scs Punjabi

ਲੁਧਿਆਣਾ, 19 ਦਸੰਬਰ : ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਤੇ ਦੋ ਹਫਤੇ ਲਈ ਰੋਕ ਲਗਾ ਦਿੱਤੀ ਗਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਸਾਹਿਬ ਦੀ ਲੁਧਿਆਣਾ ਵਿਖੇ ਹੋਈ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਦੋ ਹਫਤੇ ਲਈ ਰੋਕ ਲਈਆਂ ਗਈਆਂ ਹਨ ਗਿਆਨੀ ਹਰਪ੍ਰੀਤ ਸਿੰਘ ਜੀ ਦਾ ਸਾਰਾ ਕੰਮ ਹੁਣ ਤਖਤ ਸ੍ਰੀ ਦਮਦਮਾ ਸਾਹਿਬ ਦੇ ਮੁੱਖ ਗ੍ਰੰਥੀ ਸੰਭਾਲਣਗੇ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੀਟਿੰਗ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਕਈ ਮਸਲੇ ਵਿਚਾਰੇ ਗਏ ਖਾਸ ਕਰਕੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਵਿਵਾਦ ਬਾਰੇ ਚਰਚਾ ਕੀਤੀ ਗਈ ਗਿਆਨੀ ਹਰਪ੍ਰੀਤ ਸਿੰਘ ਦੇ ਸਾਢੂ ਗੁਰਪ੍ਰੀਤ ਸਿੰਘ ਨੇ ਪਿਛਲੇ ਦਿਨੀ ਗਿਆਨੀ ਹਰਪ੍ਰੀਤ ਸਿੰਘ ਉੱਤੇ ਗੰਭੀਰ ਦੋਸ਼ ਲਾਏ ਸਨ ਇਹਨਾਂ ਦੋਸ਼ਾਂ ਤੋਂ ਬਾਅਦ ਵਿਰਸਾ ਸਿੰਘ ਵਲਟੋਹਾ ਨੇ ਗਿਆਨੀ ਹਰਪ੍ਰੀਤ ਸਿੰਘ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਜਾਰੀ ਕੀਤੀ ਸੀ ਇਸ ਤੋਂ ਬਾਅਦ ਕੱਲ ਗਿਆਨੀ ਹਰਪ੍ਰੀਤ ਸਿੰਘ ਨੇ ਇੱਕ ਪ੍ਰੈਸ ਕਾਨਫਰਸ ਕਰਕੇ ਇਸ ਵਿਵਾਦ ਬਾਰੇ ਸਪਸ਼ਟੀਕਰਨ ਦਿੱਤਾ ਸੀ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਸੀ ਕਿ ਉਹਨਾਂ ਦੇ ਵਿਰੋਧੀਆਂ ਵੱਲੋਂ ਜਾਣਬੁੱਝ ਕੇ ਉਹਨਾਂ ਨੂੰ ਬਦਨਾਮ ਕੀਤਾ ਜਾ ਰਿਹਾ ਹੈ ਵਿਰੋਧੀਆਂ ਵੱਲੋਂ ਅਸਤੀਫਾ ਮੰਗੇ ਜਾਣ ਤੇ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਸੀ ਕਿ ਉਹਨਾਂ ਨੂੰ ਅਹੁਦੇ ਤੋਂ ਲਾਹ ਦਿੱਤਾ ਜਾਵੇ ਤਾਂ ਉਹਨਾਂ ਨੂੰ ਕੋਈ ਇਤਰਾਜ ਨਹੀਂ ਹੋਵੇਗਾ ਪਰ ਉਹ ਅਸਤੀਫਾ ਨਹੀਂ ਦੇਣਗੇ ਇਸ ਮਾਮਲੇ ਵਿੱਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੀਟਿੰਗ ਹੋਈ ਇਸ ਮੀਟਿੰਗ ਵਿੱਚ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਦੋ ਹਫਤੇ ਲਈ ਰੋਕ ਦਿੱਤੀਆਂ ਗਈਆਂ ਇਸ ਮੀਟਿੰਗ ਵਿੱਚ ਫਿਰਸਾ ਸਿੰਘ ਵਲਟੋਹਾ ਵੱਲੋਂ ਲਾਏ ਗਏ ਦੋਸ਼ਾਂ ਬਾਰੇ ਜਾਂਚ ਕਰਨ ਲਈ ਤਿੰਨ ਮੈਂਬਰੀ ਕਮੇਟੀ ਦਾ ਵੀ ਗਠਨ ਕੀਤਾ ਗਿਆ ਇਕ ਕਮੇਟੀ ਵਿਰਸਾ ਸਿੰਘ ਵਲਟੋਹਾ ਅਤੇ ਗਿਆਨੀ ਹਰਪ੍ਰੀਤ ਸਿੰਘ ਦੇ ਵਿਵਾਦ ਬਾਰੇ ਪੂਰਨ ਸ਼ਾਨ ਕਰਕੇ ਆਪਣੀ ਰਿਪੋਰਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੌਂਪੇਗੀ।

Scs English

Scs Hindi