Thursday, November 7Malwa News
Shadow

ਅਕਾਲ ਤਖਤ ਦੇ ਸਾਬਕਾ ਜਥੇਦਾਰ ਨੇ ਕੀਤਾ ਰਾਹੁਲ ਗਾਂਧੀ ਦੇ ਬਿਆਨ ਦਾ ਸਮਰੱਥਨ

ਅੰਮ੍ਰਿਤਸਰ ਸਾਹਿਬ : ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਸਾਬਕਾ ਜਥੇਦਾਰ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਵਲੋਂ ਸਿੱਖਾਂ ਬਾਰੇ ਦਿੱਤੇ ਬਿਆਨ ਦਾ ਸਮਰੱਥਨ ਕਰਦਿਆਂ ਕਿਹਾ ਕਿ ਦਿੱਲੀ ਵਿਚ ਸਿੱਖਾਂ ਨਾਲ ਹਮੇਸ਼ਾਂ ਹੀ ਵਿਤਕਰਾ ਹੁੰਦਾ ਹੈ। ਅੱਜ ਅੰਮ੍ਰਿਤਸਰ ਵਿਖੇ ਮਨਾਏ ਗਏ ਸ੍ਰੀ ਗੁਰੂ ਨਾਨਕ ਦੇਵੀ ਜੀ ਦੇ ਜੋਤੀ ਜੋਤ ਦਿਵਸ ਵਿਚ ਸਮਾਗਮ ਹੋਣ ਪਿਛੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਦਿੱਲੀ ਵਿਚ ਕਈ ਸਿੱਖਾਂ ਨਾਲ ਧੱਕੇਸ਼ਾਹੀ ਹੁੰਦੀ ਹੈ। ਇਸ ਲਈ ਰਾਹੁਲ ਗਾਂਧੀ ਦਾ ਇਹ ਬਿਆਨ ਸਿੱਖਾਂ ਨੂੰ ਇਨਸਾਫ ਨਹੀਂ ਮਿਲ ਰਿਹਾ, ਬਿੱਲਕੁੱਲ ਸਹੀ ਹੈ। ਰਾਜੀਵ ਗਾਂਧੀ ਨੇ ਸਿੱਖਾਂ ਨਾਲ ਹੋ ਰਹੀ ਬੇਇਨਸਾਫੀ ਨੂੰ ਹੀ ਉਭਾਰਨ ਦੀ ਕੋਸ਼ਿਸ਼ ਕੀਤੀ ਹੈ ਅਤੇ ਸਿੱਖਾਂ ਦੇ ਹੱਕ ਵਿਚ ਹੀ ਆਵਾਜ ਉਠਾਈ ਹੈ। ਇਸ ਲਈ ਸਾਨੂੰ ਰਾਜੀਵ ਗਾਂਧੀ ਦੇ ਇਸ ਬਿਆਨ ਦਾ ਸਮਰੱਥਨ ਕਰਨਾ ਚਾਹੀਦਾ ਹੈ। ਮੌਜੂਦਾ ਭਾਜਪਾ ਸਰਕਾਰ ਸਿੱਖਾਂ ਨਾਲ ਹਮੇਸ਼ਾਂ ਵਿਤਕਰਾ ਕਰਦੀ ਆ ਰਹੀ ਹੈ।