
ਫਿਰੋਜ਼ਪੁਰ, 26 ਜਨਵਰੀ : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਗਣਤੰਤਰ ਦਿਵਸ ਮੌਕੇ ਫਿਰੋਜ਼ੁਪਰ ਵਿਖੇ ਕਰਵਾਏ ਗਏ ਜਿਲਾ ਪੱਧਰੀ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਹਾਜਰੀ ਲਵਾਈ। ਇਸ ਮੌਕੇ ਉਨ੍ਹਾਂ ਨੇ ਕੌਮੀ ਝੰਡਾ ਲਹਿਰਾਇਆ ਅਤੇ ਪੁਲੀਸ ਦੀ ਪਰੇਡ ਤੋਂ ਸਲਾਮੀ ਲਈ। ਇਸ ਸਮਾਗਮ ਵਿਚ ਜਿਲੇ ਦੇ ਸਾਰੇ ਅਧਿਕਾਰੀ ਵੀ ਹਾਜਰ ਸਨ। ਸਮਾਗਮ ਦੌਰਨ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਸਭਿਆਚਾਰਕ ਕਲਾਕਾਰੀਆਂ ਵੀ ਪੇਸ਼ ਕੀਤੀਆਂ।
ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਗਣਤੰਤਰ ਦਿਵਸ ਦੀ ਮਹੱਤਤਾ ਬਾਰੇ ਦੱਸਿਆ ਅਤੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦਾ ਜਿਕਰ ਕੀਤਾ। ਉਨ੍ਹਾਂ ਨੇ ਯਕੀਨ ਦਿਵਾਇਆ ਕਿ ਪੰਜਾਬ ਸਰਕਾਰ ਵਲੋਂ ਫਿਰੋਜ਼ਪੁਰ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।