ਨਵੀਂ ਦਿੱਲੀ, 27 ਦਸੰਬਰ : ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਦੇਹ ‘ਤੇ ਫੁੱਲ ਮਾਲਾਵਾਂ ਭੇਂਟ ਕਰਨ ਲਈ ਪੰਜਾਬ ਸਰਕਾਰ ਵਲੋਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਦਿੱਲੀ ਪਹੁੰਚੇ। ਉਨ੍ਹਾਂ ਨੇ ਪ੍ਰਧਾਨ ਮੰਤਰੀ ਦੀ ਦੇਹ ‘ਤੇ ਫੁੱਲ ਮਾਲਾਵਾਂ ਭੇਂਟ ਕੀਤੀਆਂ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਡਾ. ਮਨਮੋਹਨ ਸਿੰਘ ਇਕ ਪ੍ਰਸਿੱਧ ਅਰਥ ਸਾਸ਼ਤਰੀ ਸਨ, ਜਿਨ੍ਹਾਂ ਭਾਰਤ ਨੂੰ ਬਹੁਤ ਹੀ ਮੁਸ਼ਕਲ ਆਰਥਿਕ ਸਥਿੱਤੀ ਵਿਚੋਂ ਕੱਢ ਕੇ ਖੁਸ਼ਹਾਲ ਕੀਤਾ। ਉਨ੍ਹਾਂ ਦੀ ਇਮਾਨਦਾਰ, ਸਾਦਗੀ ਅਤੇ ਵਿਦਵਤਾ ਭਰਪੂਰ ਸਖਸ਼ੀਅਤਾ ਹਮੇਸ਼ਾਂ ਸਾਡੇ ਦੇਸ਼ ਲਈ ਪ੍ਰੇਰਨਾਸਰੋਤ ਰਹੇਗੀ। ਡਾ. ਮਨਮੋਹਨ ਸਿੰਘ ਵੱਲੋਂ ਦੇਸ਼ ਦੇ ਲੋਕਾਂ ਲਈ ਕੀਤੇ ਗਏ ਕੰਮਾਂ ਨੂੰ ਆਉਣ ਵਾਲੀਆਂ ਪੀੜ੍ਹੀਆਂ ਹਮੇਸ਼ਾਂ ਯਾਦ ਰੱਖਣਗੀਆਂ।