Friday, October 2Malwa News
Shadow

ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 2 ਅਕਤੂਬਰ: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ’ਦੈਨਿਕ ਭਾਸਕਰ’ ਅਖ਼ਬਾਰ ਦੇ ਸਟੇਟ ਐਡੀਟਰ (ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ) ਸ੍ਰੀ ਬਲਦੇਵ ਕ੍ਰਿਸ਼ਨ ਸ਼ਰਮਾ ਦੀ ਮਾਤਾ ਸ਼੍ਰੀਮਤੀ ਮੂਰਤੀ ਦੇਵੀ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ। 80 ਸਾਲਾ ਸ਼੍ਰੀਮਤੀ ਮੂਰਤੀ ਦੇਵੀ ਦੇ ਪਰਿਵਾਰ ਵਿੱਚ ਤਿੰਨ ਪੁੱਤਰ ਅਤੇ ਦੋ ਧੀਆਂ ਹਨ।

ਆਪਣੇ ਸ਼ੋਕ ਸੰਦੇਸ਼ ਵਿੱਚ ਸ. ਬੈਂਸ ਨੇ ਕਿਹਾ ਕਿ ਮਾਂ ਦਾ ਵਿਛੋੜਾ ਕਦੇ ਨਾ ਪੂਰਿਆ ਜਾਣ ਵਾਲਾ ਘਾਟਾ ਹੈ। ਉਨ੍ਹਾਂ ਕਿਹਾ, ‘‘ਸ੍ਰੀ ਬਲਦੇਵ ਕ੍ਰਿਸ਼ਨ ਸ਼ਰਮਾ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਮੈਂ ਇਸ ਦੁੱਖ ਦੀ ਘੜੀ ਵਿੱਚ ਸ਼ਰੀਕ ਹਾਂ।’’

ਦੁਖੀ ਪਰਿਵਾਰ ਅਤੇ ਰਿਸ਼ਤੇਦਾਰਾਂ ਨਾਲ ਦਿਲੀ ਹਮਦਰਦੀ ਪ੍ਰਗਟਾਉਂਦਿਆਂ ਸ. ਹਰਜੋਤ ਸਿੰਘ ਬੈਂਸ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀਂ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।