
ਅੰਮ੍ਰਿਤਸਰ, 19 ਫਰਵਰੀ : ਪੰਜਾਬ ਪੁਲੀਸ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ ਅੱਜ ਅੰਮ੍ਰਿਤਸਰ ਦੇ ਇਕ ਨਸ਼ਾ ਤਸਕਰ ਨੂੰ 10 ਕਿੱਲੋ ਹੈਰੋਇਨ ਸਮੇਤ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਪੁਲੀਸ ਜਿਲਾ ਅੰਮ੍ਰਿਤਸਰ ਦੇ ਪਿੰਡ ਘੁੰਮਣਪੁਰਾ ਦੇ ਰਹਿਣ ਵਾਲੇ ਹਰਮਨਦੀਪ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਸ ਕੋਲੋਂ 10 ਕਿੱਲੋ ਹੈਰੋਇਨ ਵੀ ਕਾਬੂ ਕੀਤੀ ਹੈ। ਪੁਲੀਸ ਨੇ ਉਸ ਨੂੰ ਇਕ ਮੋਟਰਸਾਈਕਲ ‘ਤੇ ਜਾਂਦਿਆਂ ਗ੍ਰਿਫਤਾਰ ਕੀਤਾ, ਜਦੋਂ ਹੈਰੋਇਨ ਦੀ ਸਪਲਾਈ ਦੇਣ ਜਾ ਰਿਹਾ ਸੀ। ਉਸਦੇ ਪਾਕਿਸਤਾਨ ਵਿਚਲੇ ਨਸ਼ਾ ਤਸਕਰਾਂ ਨਾਲ ਸਬੰਧ ਹਨ ਅਤੇ ਉਹ ਪਾਕਿਸਤਾਨ ਤੋਂ ਨਸ਼ਾ ਮੰਗਵਾਉਂਦਾ ਸੀ। ਪੁਲੀਸ ਨੇ ਇਸ ਸਬੰਧੀ ਪਰਚਾ ਦਰਜ ਕਰ ਲਿਆ ਹੈ ਅਤੇ ਫੜ੍ਹੇ ਗਏ ਹਰਮਨਦੀਪ ਸਿੰਘ ਪਾਸੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।