
ਚੰਡੀਗੜ੍ਹ, 29 ਜੁਲਾਈ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਜਲੰਧਰ ਸਥਿਤ ਬਾਬਾ ਮੋਹਨ ਦਾਸ ਆਸ਼ਰਮ ਪਹੁੰਚੇ। ਉਨ੍ਹਾਂ ਨੇ ਬਾਬਾ ਮੋਹਨ ਦਾਸ ਜੀ ਦੀ ਮੂਰਤੀ ਦੀ ਸਥਾਪਨਾ ਕੀਤੀ ਅਤੇ ਵਿਧੀਵਤ ਪੂਜਾ-ਅਰਚਨਾ ਕਰਕੇ ਸੂਬੇ ਅਤੇ ਦੇਸ਼ ਵਾਸੀਆਂ ਦੀ ਸੁੱਖ-ਸਮਰੱਧੀ, ਸ਼ਾਂਤੀ ਅਤੇ ਖੁਸ਼ਹਾਲੀ ਦੀ ਕਾਮਨਾ ਕੀਤੀ।
ਇਸ ਮੌਕੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੰਤ ਮਹਾਪੁਰਸ਼ ਭਾਰਤੀ ਸੰਸਕ੍ਰਿਤੀ ਅਤੇ ਅਧਿਆਤਮਕ ਪਰੰਪਰਾ ਦੇ ਆਧਾਰ ਸਤੰਭ ਹਨ। ਉਨ੍ਹਾਂ ਨੇ ਆਪਣੇ ਜੀਵਨ ਨੂੰ ਮਾਨਵ ਸੇਵਾ, ਪਰਉਪਕਾਰ, ਪ੍ਰੇਮ, ਭਾਈਚਾਰੇ ਅਤੇ ਲੋਕ ਭਲਾਈ ਲਈ ਸਮਰੱਥ ਕੀਤਾ। ਉਨ੍ਹਾਂ ਦੇ ਆਦਰਸ਼ ਸਮਾਜ ਨੂੰ ਹਮੇਸ਼ਾ ਸਹੀ ਦਿਸ਼ਾ ਦਿਖਾਉਂਦੇ ਹਨ ਅਤੇ ਸਾਰਿਆਂ ਨੂੰ ਸੇਵਾ ਅਤੇ ਮਾਨਵਤਾ ਦੇ ਮਾਰਗ ‘ਤੇ ਚੱਲਣ ਦੀ ਪ੍ਰੇਰਣਾ ਦਿੰਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਬਾਬਾ ਮੋਹਨ ਦਾਸ ਜੀ ਦਾ ਜੀਵਨ ਤਿਆਗ, ਤਪੱਸਿਆ ਅਤੇ ਜਨ ਸੇਵਾ ਦਾ ਪ੍ਰਤੀਕ ਰਿਹਾ ਹੈ। ਉਨ੍ਹਾਂ ਦੇ ਵਿਚਾਰ ਅੱਜ ਵੀ ਸਮਾਜ ਵਿੱਚ ਸਮਾਜਿਕ ਭਾਈਚਾਰਕ, ਨੈਤਿਕ ਮੁੱਲਾਂ ਅਤੇ ਅਧਿਆਤਮਕ ਚੇਤਨਾ ਨੂੰ ਮਜ਼ਬੂਤ ਕਰਨ ਦਾ ਕਾਰਜ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਬਾਬਾ ਮੋਹਨ ਦਾਸ ਜੀ ਦੀ ਮੂਰਤੀ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਣਾ ਦਾ ਕੇਂਦਰ ਬਣੇਗੀ ਅਤੇ ਉਨ੍ਹਾਂ ਦੇ ਆਦਰਸ਼ ਸਮਾਜ ਵਿੱਚ ਸੁੱਖ, ਸਮਰੱਧੀ, ਸ਼ਾਂਤੀ ਅਤੇ ਖੁਸ਼ਹਾਲੀ ਦਾ ਸੰਦੇਸ਼ ਨਿਰੰਤਰ ਫੈਲਾਉਂਦੇ ਰਹਿਣਗੇ।