Friday, November 7Malwa News
Shadow

ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰੀਤਵ ਅਭਿਆਨ ਅਧੀਨ ਕੀਤਾ ਜਾ ਰਿਹਾ ਹੈ ਵਿਸ਼ੇਸ ਇਲਾਜ: ਡਾ ਮਹਿੰਦਰਾ

ਮੋਗਾ : ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਦੇ ਹੁਕਮਾ ਮੁਤਾਬਕ ਸਿਵਿਲ ਸਰਜਨ ਮੋਗਾ ਪਰਦੀਪ ਕੁਮਾਰ ਮਹਿੰਦਰਾ ਦੀ ਉਚੇਚੀ ਨਿਗਰਾਨੀ ਹੇਠ ਅਤੇ ਸਹਾਇਕ ਸਿਵਿਲ ਸਰਜਨ ਮੋਗਾ ਡਾਕਟਰ ਜਯੋਤੀ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰੀਤਵ ਅਭਿਆਨ ਅਧੀਨ ਗਰਭਵਤੀਆਂ ਲਈ ਸਪੈਸ਼ਲ ਕੈਂਪ ਲਗਾਏ ਗਏ ਜਿਸ ਵਿੱਚ ਗਰਭਵਤੀ ਮਹਿਲਾਵਾਂ ਦੀ ਮੁਫਤ ਜਾਂਚ ਕੀਤੀ ਜਾਂਦੀ ਹੈ.
ਸਿਵਿਲ ਸਰਜਨ ਮੋਗਾ ਨੇ ਦੱਸਿਆ ਕਿ ਸਿਵਿਲ ਹਸਪਤਾਲ ਮੋਗਾ ਅਤੇ ਸੀ ਐਚ ਸੀ ਪੱਧਰ ਤੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰੀਤਵ ਅਭਿਆਨ ਤਹਿਤ ਗਰਭਵਤੀ ਮਹਿਲਾਵਾਂ ਦੀ ਜਾਂਚ ਮੁਫਤ ਕੀਤੀ ਜਾਂਦੀ ਹੈ। ਉਹਨਾਂ ਨੇ ਦੱਸਿਆ ਕਿ ਇਸ ਅਭਿਆਨ ਤਹਿਤ ਹਰ ਮਹੀਨੇ ਦੀ 9 ਅਤੇ 23 ਤਾਰੀਖ ਨੂੰ ਗਰਭਵਤੀ ਔਰਤਾਂ ਖਾਸ ਕਰਕੇ ਖਤਰੇ ਦੇ ਚਿਨ੍ਹਾਂ ਵਾਲੀਆਂ ਗਰਭਵਤੀ ਔਰਤਾਂ ਦਾ ਸਾਰੇ ਸਰਕਾਰੀ ਹਸਪਤਾਲਾਂ ਅਤੇ ਕਮਿਊਨਿਟੀ ਹੈਲਥ ਸੈਂਟਰ ਵਿੱਚ ਸਪੈਸ਼ਲ ਕੈਂਪ ਲਗਾ ਕੇ ਚੈਕ ਅੱਪ, ਟੈਸਟ ਅਤੇ ਇਲਾਜ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜੇਕਰ ਗਰਭਵਤੀ ਔਰਤ ਦੇ ਗਰਭ ਦੌਰਾਨ ਸਮੇਂ ਸਮੇਂ ਸਿਰ ਜਾਂਚ ਹੁੰਦੀ ਰਹੇ ਤਾਂ ਉਸ ਦਾ ਜਣੇਪਾ ਸੁਰੱਖਿਅਤ ਹੋ ਜਾਂਦਾ ਹੈ। ਉਹਨਾਂ ਦੱਸਿਆ ਕਿ ਸਿਹਤ ਵਿਭਾਗ ਦੇ ਸਟਾਫ ਵੱਲੋਂ ਖਤਰੇ ਵਾਲੀਆਂ ਗਰਭਵਤੀ ਔਰਤਾਂ ਦੀ ਪਹਿਚਾਣ ਕਰਕੇ ਉਹਨਾਂ ਔਰਤਾਂ ਨੂੰ ਇਨ੍ਹਾਂ 9 ਅਤੇ 23 ਤਾਰੀਖ ਨੂੰ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰੀਤਵ ਅਭਿਆਨ ਕੈਂਪਾਂ’ ਵਿੱਚ ਲੈ ਕੇ ਆਇਆ ਜਾਵੇ ਤਾਂ ਜੋ ਗਰਭਵਤੀ ਮਾਵਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਦੇ ਕੇ ਆਉਣ ਵਾਲੇ ਖਤਰੇ ਤੋ ਟਾਲਿਆ ਜਾ ਸਕੇ ਅਤੇ ਮੌਤ ਦਰ ਤੇ ਕਾਬੂ ਪਾਇਆ ਜਾ ਸਕੇ। ਉਹਨਾਂ ਕਿਹਾ ਕਿ ਹਰ ਗਰਭਵਤੀ ਔਰਤ ਨੂੰ ਜਲਦ ਤੋਂ ਜਲਦ ਰਜਿਸਟ੍ਰੇਸ਼ਨ, ਗਰਭ ਦੌਰਾਨ ਘੱਟੋ ਘੱਟ 4 ਵਾਰ ਆਪਣੀ ਜਾਂਚ ਕਰਵਾਉਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਆਪਣੀ ਅਤੇ ਬੱਚੇ ਦੀ ਤੰਦਰੁਸਤੀ ਲਈ ਦੁੱਧ ਪਿਲਾਉਂਦੀਆਂ ਮਾਵਾਂ ਨੂੰ ਸੰਤੁਲਿਤ ਖੁਰਾਕ ਖਾਣੀ ਚਾਹੀਦੀ ਹੈ. ਇਸ ਮੌਕੇ ਐੱਸ ਐਮ ਓ ਮੋਗਾ ਡਾਕਟਰ ਗਗਨਦੀਪ ਸਿੰਘ ਸਿੱਧੂ, ਮਾਸ ਮੀਡੀਆ ਵਿੰਗ ਤੋਂ ਮੈਡਮ ਜਸਜੀਤ ਕੌਰ ਹਰਦੀਪ ਸਿੰਘ ਵੀ ਹਾਜ਼ਿਰ ਸਨ।