
ਅੰਮ੍ਰਿਤਸਰ, 8 ਫਰਵਰੀ : ਅੰਮ੍ਰਿਤਸਰ ਰੂਰਲ ਪੁਲਿਸ ਨੇ 3 ਕਿਲੋ 340 ਗ੍ਰਾਮ ਹੈਰੋਇਨ ਸਮੇਤ 6 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਇੱਕ ਮਾਰੂਤੀ ਜੈੱਨ ਕਾਰ ਅਤੇ ਇੱਕ ਸਪਲੈਂਡਰ ਮੋਟਰਸਾਈਕਲ ਵੀ ਜ਼ਬਤ ਕੀਤੀ ਹੈ। ਐੱਸਐੱਸਪੀ ਰੂਰਲ ਚਰਨਜੀਤ ਸਿੰਘ ਨੇ ਦੱਸਿਆ ਕਿ ਚਾਰ ਥਾਣਿਆਂ ਵਿੱਚ ਇਹ ਕਾਰਵਾਈ ਕੀਤੀ ਗਈ ਹੈ। ਜਿਨ੍ਹਾਂ ਵਿੱਚ ਦੋ ਮਾਮਲੇ ਥਾਣਾ ਘਰਿੰਡਾ, ਇੱਕ ਮਾਮਲਾ ਰਾਜਾਸਾਂਸੀ ਅਤੇ ਇੱਕ ਲੋਪੋਕੇ ਥਾਣੇ ਵਿੱਚ ਦਰਜ ਕੀਤਾ ਗਿਆ ਹੈ। ਐੱਸਐੱਸਪੀ ਚਰਨਜੀਤ ਸਿੰਘ ਨੇ ਦੱਸਿਆ ਕਿ ਚਾਰ ਥਾਣਿਆਂ ਨੇ ਕਾਰਵਾਈ ਕਰਦੇ ਹੋਏ ਇਨ੍ਹਾਂ ਦੋਸ਼ੀਆਂ ਨੂੰ ਫੜਿਆ ਹੈ। ਇਹ ਪੂਰੀ ਕਾਰਵਾਈ ਗੁਪਤ ਸੂਚਨਾਵਾਂ ਦੇ ਆਧਾਰ ‘ਤੇ ਕੀਤੀ ਗਈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸਾਰੇ ਗ੍ਰਿਫਤਾਰ ਦੋਸ਼ੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੇ ਫਾਰਵਰਡ ਅਤੇ ਬੈਕਵਰਡ ਲਿੰਕ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਜੇਕਰ ਇਸ ਤਸਕਰੀ ਨੈੱਟਵਰਕ ਵਿੱਚ ਕਿਸੇ ਹੋਰ ਵਿਅਕਤੀ ਦੀ ਸ਼ਮੂਲੀਅਤ ਪਾਈ ਜਾਂਦੀ ਹੈ, ਤਾਂ ਉਸ ਦੇ ਖਿਲਾਫ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।