Saturday, September 20Malwa News
Shadow

ਪੰਜਾਬ ਦੇ ਸੇਵਾ ਕੇਂਦਰਾਂ ‘ਚ ਹੋਵੇਗੀ 15 ਅਕਤੂਬਰ ਨੂੰ ਛੁੱਟੀ

ਚੰਡੀਗੜ੍ਹ, 14 ਅਕਤੂਬਰ: ਪੰਜਾਬ ਸਰਕਾਰ ਨੇ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ 15 ਅਕਤੂਬਰ, 2024 (ਮੰਗਲਵਾਰ) ਨੂੰ ਸੂਬੇ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਬਾਰੇ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ 15 ਅਕਤੂਬਰ ਨੂੰ ਸੂਬੇ ਦੇ ਸਾਰੇ ਸੇਵਾ ਕੇਂਦਰ ਬੰਦ ਰਹਿਣਗੇ ਤਾਂ ਜੋ ਸਟਾਫ਼ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕੇ।
ਉਨ੍ਹਾਂ ਦੱਸਿਆ ਕਿ 15 ਅਕਤੂਬਰ ਨੂੰ ਛੱਡ ਕੇ ਬਾਕੀ ਦਿਨ ਸੇਵਾ ਕੇਂਦਰ ਮਿੱਥੇ ਸਮੇਂ ਅਨੁਸਾਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕਾਰਜਸ਼ੀਲ ਰਹਿਣਗੇ।