Sunday, November 9Malwa News
Shadow

ਯੂ.ਕੇ. ਵਿੱਚ ਭਾਰਤ ਦੇ ਆਨਰੇਰੀ ਕੌਂਸਲ ਜਨਰਲ ਨੇ ਪੀ.ਐਸ.ਆਈ.ਸੀ. ਹੈੱਡਕੁਆਰਟਰ ਦਾ ਕੀਤਾ ਦੌਰਾ 

ਚੰਡੀਗੜ, 4 ਸਤੰਬਰ:– ਇੰਗਲੈਂਡ ਵਿੱਚ ਭਾਰਤ ਦੇ ਆਨਰੇਰੀ ਕੌਂਸਲ ਜਨਰਲ ਸ੍ਰੀ ਜੇ.ਐਮ. ਮੀਨੂੰ ਮਲਹੋਤਰਾ ਨੇ ਅੱਜ ਚੰਡੀਗੜ ਵਿੱਚ ਪੰਜਾਬ ਰਾਜ ਸੂਚਨਾ ਕਮਿਸ਼ਨ (ਪੀ.ਐਸ.ਆਈ.ਸੀ.) ਹੈੱਡਕੁਆਰਟਰ ਦਾ ਦੌਰਾ ਕੀਤਾ। ਉਨਾਂ ਨੇ ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ ਸ੍ਰੀ ਇੰਦਰਪਾਲ ਸਿੰਘ ਧੰਨਾ ਅਤੇ ਰਾਜ ਸੂਚਨਾ ਕਮਿਸ਼ਨਰ ਸ੍ਰੀ ਹਰਪ੍ਰੀਤ ਸੰਧੂ ਨਾਲ  ਮੀਟਿੰਗ ਕੀਤੀ। ਉਨਾਂ ਨੇ ਸ਼ਾਸਨ ਅਤੇ  ਪਾਰਦਰਸ਼ਤਾ ਵਿੱਚ  ਅੰਤਰਰਾਸ਼ਟਰੀ ਸਹਿਯੋਗ ਦੀ ਮਹੱਤਤਾ ‘ਤੇ ਚਰਚਾ ਕੀਤੀ।

ਰਾਜ ਸੂਚਨਾ ਕਮਿਸ਼ਨਰ ਸ੍ਰੀ ਸੰਧੂ ਨੇ ਕਿਹਾ ਕਿ ਮੀਟਿੰਗ ਦੌਰਾਨ, ਸ਼ਾਸਨ ਅਤੇ ਪਾਰਦਰਸ਼ਤਾ ਦੇ ਖੇਤਰਾਂ ਵਿੱਚ ਭਾਰਤ ਅਤੇ ਯੂ.ਕੇ. ਦੋਵਾਂ ਦੇ ਪ੍ਰਭਾਵੀ ਅਭਿਆਸਾਂ ਅਤੇ ਤਜਰਬਿਆਂ ਨੂੰ ਅਪਣਾਉਣ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ।

ਆਨਰੇਰੀ ਕੌਂਸਲ ਜਨਰਲ ਸ੍ਰੀ ਜੇ.ਐਮ. ਮੀਨੂੰ ਮਲਹੋਤਰਾ ਅਤੇ ਰਾਜ ਸੂਚਨਾ ਕਮਿਸ਼ਨਰ ਸ੍ਰੀ ਹਰਪ੍ਰੀਤ ਸੰਧੂ ਦੀ ਇਹ ਮੁਲਾਕਾਤ ਅਤੇ ਗੱਲਬਾਤ, ਪੰਜਾਬ ਵਿੱਚ ਪਾਰਦਰਸ਼ਤਾ ਅਤੇ ਚੰਗੇ ਸ਼ਾਸਨ ਨੂੰ ਉਤਸ਼ਾਹਿਤ ਕਰਨ ਲਈ ਸਾਂਝੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

ਇਸ ਮੌਕੇ ਡਾਇਰੈਕਟਰ ਜਨਰਲ ਆਫ ਪੁਲਿਸ, ਪੰਜਾਬ ਸ੍ਰੀ ਅਮਰਦੀਪ ਸਿੰਘ ਰਾਏ ਅਤੇ ਸ੍ਰੀ. ਸੰਦੀਪ ਐਸ. ਧਾਲੀਵਾਲ ਰਾਜ ਸੂਚਨਾ ਕਮਿਸ਼ਨਰ ਵੀ ਮੌਜੂਦ ਸਨ।