Saturday, March 22Malwa News
Shadow

ਪੰਜਾਬ ‘ਚ ਗੈਰਕਾਨੂੰਨੀ ਮਾਈਨਿੰਗ ਨਹੀਂ ਹੋਵੇਗੀ ਬਰਦਾਸ਼ਤ : ਬੈਂਸ

ਚੰਡੀਗੜ੍ਹ, 22 ਫਰਵਰੀ : ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਵਿਧਾਇਕ ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ ਪੰਜਾਬ ਵਿਚ ਗੈਰਕਾਨੂੰਨੀ ਖਣਨ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਅੱਜ ਜਿਲਾ ਰੋਪੜ ਵਿਚ ਗੈਰਕਾਨੂੰਨੀ ਖਨਣ ਦੇ ਮਾਮਲੇ ਵਿਚ ਤਿੰਨ ਪੁਲੀਸ ਕੇਸ ਦਰਜ ਕੀਤੇ ਗਏ ਹਨ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਪੰਜਾਬ ਵਿਚੋਂ ਗੈਰਕਾਨੂੰਨੀ ਮਾਈਨਿੰਗ ਬਿੱਲਕੁੱਲ ਬੰਦ ਕਰਨ ਦਾ ਟੀਚਾ ਮਿਥਿਆ ਗਿਆ ਹੈ। ਇਸ ਲਈ ਇਸ ਸਬੰਧੀ ਸਾਰੇ ਅਧਿਕਾਰੀਆਂ ਨੂੰ ਸਖਤੀ ਵਰਤਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਅੱਜ ਹਰਜੋਤ ਸਿੰਘ ਬੈਂਸ ਨੇ ਜਿਲਾ ਰੋਪੜ ਦੇ ਡਿਪਟੀ ਕਮਿਸ਼ਨਰ ਨੂੰ ਹਦਾਇਤ ਕੀਤੀ ਸੀ ਕਿ ਇਸ ਮਾਮਲੇ ਵਿਚ ਜੀਰੋ ਟੌਲਰੈਂਸ ਪਾਲਿਸੀ ਅਪਣਾਈ ਜਾਵੇ। ਇਸ ਸਖਤੀ ਪਿਛੋਂ ਥਾਣਾ ਨੰਗਲ ਵਿਖੇ ਦੋ ਪਰਚੇ ਦਰਜ ਕੀਤੇ ਗਏ ਹਨ। ਇਸੇ ਤਰਾਂ ਇਕ ਹੋਰ ਪਰਚਾ ਪੁਲੀਸ ਚੌਥੀ ਕਲਵਾਂ ਵਿਖੇ ਦਰਜ ਕੀਤਾ ਗਿਆ ਹੈ।
ਹਰਜੋਤ ਸਿੰਘ ਬੈਂਸ ਨੇ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚੱਲ ਰਹੇ ਕਰੱਸ਼ਰਾਂ ‘ਤੇ ਛਾਪੇਮਾਰੀ ਕਰਕੇ ਬਰੀਕੀ ਨਾਲ ਜਾਂਚ ਕੀਤੀ ਜਾਵੇ ਅਤੇ ਉਨ੍ਹਾਂ ਦੇ ਰਿਕਾਰਡ ਪੋਣਛਾਣ ਵੀ ਕੀਤੀ ਜਾਵੇ। ਜੇਕਰ ਕਿਤੇ ਵੀ ਗੈਰਕਾਨੂੰਨੀ ਮਾਈਨਿੰਗ ਦਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਕਿਸੇ ਨਾਲ ਵੀ ਕੋਈ ਰਿਆਇਤ ਨਾ ਵਰਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਕੁਦਰਤੀ ਸਰੋਤਾਂ ਦੀ ਰੱਖਿਆ ਸੂਬਾ ਸਰਕਾਰ ਦੀ ਤਰਜੀਹ ਹੈ।

Basmati Rice Advertisment