
ਚੰਡੀਗੜ੍ਹ, 10 ਫਰਵਰੀ : ਅਮਰੀਕਾ ਵਲੋਂ ਜਹਾਜ ਭਰ ਕੇ ਗੈਰਕਾਨੂੰਨੀ ਪੰਜਾਬੀਆਂ ਨੂੰ ਵਾਪਸ ਭੇਜਣ ਪਿਛੋਂ ਬਣਾਈ ਗਈ ਪੰਜਾਬ ਪੁਲੀਸ ਦੀ ਜਾਂਚ ਟੀਮ ਨੇ 8 ਟਰੈਵਲ ਏਜੰਟਾਂ ਖਿਲਾਫ ਪਰਚਾ ਦਰਜ ਕਰ ਲਏ ਗਏ ਹਨ।
ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਧਖੇਬਾਜ ਇਮੀਗਰੇਸ਼ਨ ਏਜੰਟਾਂ ਵਲੋ਼ ਇਸ ਖੇਤਰ ਵਿਚ ਕੀਤੇ ਜਾ ਰਹੇ ਬਹੁ ਰਾਸਟਰੀ ਮਨੁੱਖ ਤਸਕਰੀ ਦੇ ਨੈਟਵਰਕ ਨੂੰ ਨੱਥ ਪਾਉਣ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਏਜੰਟਾਂ ਵਲੋਂ ਮੋਟੀਆਂ ਰਕਮਾਂ ਵਸੂਲ ਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾਂਦਾ ਹੈ ਅਤੇ ਗੈਰਕਾਨੂੰਨੀ ਢੰਗਾਂ ਨਾਲ ਵਿਦੇਸ਼ਾਂ ਵਿਚ ਭੇਜ ਦਿੱਤਾ ਜਾਂਦਾ ਹੈ। ਇਸ ਸਿਲਸਲੇ ਵਿਚ ਅਮਰੀਕਾ ਤੋਂ ਡਿਪੋਰਟ ਕੀਤੇ ਗਏ ਵਿਅਕਤੀਆਂ ਦੇ ਬਿਆਨ ਦਰਜ ਕੀਤੇ ਗਏ ਹਨ। ਇਸ ਸਬੰਧੀ ਮੁਢਲੀ ਜਾਂਚ ਪਿਛੋਂ ਅੱਠ ਪਰਚੇ ਦਰਜ ਕੀਤੇ ਗਏ ਹਨ।
ਏ ਡੀ ਜੀ ਪੀ ਪ੍ਰਵੀਨ ਸਿਨਹਾ ਨੇ ਦੱਸਿਆ ਕਿ ਜਾਂਚ ਟੀਮ ਵਲੋਂ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਨੈਟਵਰਕ ਵਿਚ ਸ਼ਾਮਲ ਸਾਰੇ ਏਜੰਟਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਅਜਿਹੇ ਏਜੰਟਾਂ ਦੇ ਝਾਂਸੇ ਵਿਚ ਨਾ ਆਉਣ।