
ਚੰਡੀਗੜ੍ਹ, 25 ਫਰਵਰੀ : ਪੰਜਾਬ ਸਰਕਾਰ ਨੇ ਅੱਜ ਲੁਧਿਆਣਾ, ਜਲੰਧਰ, ਪਟਿਆਲਾ, ਫਾਜਿਲਕਾ, ਹੁਸ਼ਿਆਰਪੁਰ, ਮੋਗਾ, ਫਰੀਦਕੋਟ, ਪਠਾਨਕੋਟ ਸਮੇਤ 20 ਜਿਲਿਆਂ ਦੇ ਨਗਰ ਸੁਧਾਰ ਟਰੱਸਟਾਂ ਦੇ ਚੇਅਰਮੈਨ ਅਤੇ ਟਰੱਸਟੀ ਬਦਲ ਕੇ ਨਵੀਆਂ ਨਿਯੁਕਤੀਆਂ ਕਰ ਦਿੱਤੀਆਂ ਗਈਆਂ ਹਨ। ਅੱਜ ਪੰਜਾਬ ਸਰਕਾਰ ਵਲੋਂ ਸਾਰੇ 20 ਨਗਰ ਸੁਧਾਰ ਟਰੱਸਟਾਂ ਦੇ ਚੇਅਰਮੈਨਾਂ, ਡਾਇਰੈਕਟਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ।