
ਚੰਡੀਗੜ੍ਹ, 25 ਫਰਵਰੀ : ਅੱਜ ਪੰਜਾਬ ਦੇ ਉਦਯੋਗਪਤੀਆਂ ਦਾ ਇਕ ਵਫਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲਿਆਂ ਅਤੇ ਪੰਜਾਬ ਵਿਚ ਉਦਯੋਗਾਂ ਨੂੰ ਦਰਪੇਸ਼ ਸਮੱਸਿਆਵਾਂ ਸਾਂਝੀਆਂ ਕੀਤੀਆਂ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਪੰਜਾਬ ਨੂੰ ਉਦਯੋਗਿਕ ਖੇਤਰ ਵਿਚ ਮੋਹਰੀ ਸੂਬਾ ਬਣਾਉਣ ਲਈ ਸਰਕਾਰ ਵਲੋਂ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਉਦਯੋਗ ਨੂੰ ਦਰਪੇਸ਼ ਸਾਰੀਆਂ ਸਮੱਸਿਆਵਾਂ ਜਲਦੀ ਹੀ ਹੱਲ ਕਰ ਲਈਆਂ ਜਾਣਗੀਆਂ। ਇਸ ਮੌਕੇ ਵਪਾਰੀਆਂ ਦੇ ਵਫਦ ਨੇ ਮੰਗ ਕੀਤੀ ਕਿ ਸ਼ੰਭੂ ਬਾਰਡਰ ‘ਤੇ ਆਵਾਜਾਈ ਬਹਾਲ ਕਰਵਾਈ ਜਾਵੇ। ਇਸ ‘ਤੇ ਮੁੱਖ ਮੰਤਰੀ ਨੇ ਭਰੋਸਾ ਦਿਵਾਇਆ ਕਿ ਜਲਦੀ ਹੀ ਇਸ ਦਾ ਹੱਲ ਕੀਤਾ ਜਾਵੇਗਾ।