
ਚੰਡੀਗੜ੍ਹ, 20 ਫਰਵਰੀ : ਪੰਜਾਬ ਦੇ ਸਨਅਤ ਤੇ ਵਪਾਰ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਉਦਯੋਗਪਤੀਆਂ ਅਤੇ ਉਦਮੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਅਤੇ ਪੰਜਾਬ ਵਿਚ ਉਦਯੋਗਾਂ ਦੀ ਤਰੱਕੀ ਲਈ ਚਰਚਾ ਕੀਤੀ। ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਪੰਜਾਬ ਦੇ ਉਦਯੋਗਾਂ ਨੂੰ ਕੌਮਾਤਰੀ ਪੱਧਰ ‘ਤੇ ਪ੍ਰਫੁੱਲਿਤ ਕਰਨਾ ਹੈ ਅਤੇ ਇਸ ਮਕਸਦ ਲਈ ਪੰਜਾਬ ਦੇ ਉਦਯੋਗਪਤੀ ਵੱਡਾ ਯੋਗਦਾਨ ਪਾ ਸਕਦੇ ਹਨ। ਉਨ੍ਹਾਂ ਨੇ ਉਦਯੋਗਪਤੀਆਂ ਨਾਲ ਚਰਚਾ ਕੀਤੀ ਕਿ ਪੰਜਾਬ ਦੇ ਉਦਯੋਗਾਂ ਨੂੰ ਦੁਨੀਆਂ ਪੱਧਰ ‘ਤੇ ਪ੍ਰਫੁੱਲਿਤ ਕਰਨ ਲਈ ਕਿਹੜੇ ਕਦਮ ਚੁੱਕੇ ਜਾ ਸਕਦੇ ਹਨ। ਇਸ ਮੀਟਿੰਗ ਵਿਚ ਉਦਯੋਗ ਵਿਭਾਗ ਦੇ ਅਧਿਕਾਰੀ ਵੀ ਹਾਜਰ ਸਨ।