Thursday, November 12Malwa News
Shadow

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਲਈ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੂੰ ਦਿੱਤਾ ਸੱਦਾ

ਖੰਨਾ, 12 ਨਵੰਬਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਪੰਜਾਬੀ ਬਾਗ ਕਲੋਨੀ ਵੈਲਫੇਅਰ ਸੋਸਾਇਟੀ, ਖੰਨਾ ਅਤੇ ਸਮੂਹ ਕਲੋਨੀ ਨਿਵਾਸੀਆਂ ਵੱਲੋਂ 15 ਨਵੰਬਰ ਨੂੰ ਮੁੱਖ ਪਾਰਕ, ਪੰਜਾਬੀ ਬਾਗ ਕਲੋਨੀ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਅਤੇ ਕੀਰਤਨ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਇਸ ਧਾਰਮਿਕ ਸਮਾਗਮ ਦੇ ਸਬੰਧ ਵਿੱਚ ਪ੍ਰਬੰਧਕ ਕਮੇਟੀ ਦੇ ਸਮੂਹ ਮੈਂਬਰਾਂ ਨੇ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਵਿਧਾਨ ਸਭਾ ਹਲਕਾ ਖੰਨਾ ਦੇ ਵਿਧਾਇਕ ਤਰੁਣਪ੍ਰੀਤ ਸਿੰਘ ਸੌਂਦ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਵਿਸ਼ੇਸ਼ ਤੌਰ ‘ਤੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣ ਦਾ ਸੱਦਾ ਦਿੱਤਾ।

ਪ੍ਰਬੰਧਕਾਂ ਨੇ ਦੱਸਿਆ ਕਿ 15 ਨਵੰਬਰ ਨੂੰ ਸਵੇਰੇ 10 ਵਜੇ ਤੋਂ 11 ਵਜੇ ਤੱਕ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ, 11 ਵਜੇ ਤੋਂ 12 ਵਜੇ ਤੱਕ ਕੀਰਤਨ ਅਤੇ ਦੁਪਹਿਰ 12 ਵਜੇ ਅਰਦਾਸ ਹੋਵੇਗੀ। ਇਸ ਉਪਰੰਤ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਜਾਵੇਗਾ। ਇਸ ਸਮਾਗਮ ਵਿੱਚ ਨਗਰ ਕੌਂਸਲ ਖੰਨਾ ਦੇ ਪ੍ਰਧਾਨ ਜਤਿੰਦਰ ਪਾਠਕ, ਸੀਨੀਅਰ ਉਪ ਪ੍ਰਧਾਨ ਹਰੀਸ਼ ਗੁਪਤਾ ਅਤੇ ਉਪ ਪ੍ਰਧਾਨ ਕਰਮਜੀਤ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਣਗੇ। ਕਮੇਟੀ ਮੈਂਬਰਾਂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਮਨੁੱਖਤਾ, ਆਪਸੀ ਭਾਈਚਾਰੇ, ਬਰਾਬਰਤਾ ਅਤੇ ਸੇਵਾ ਦਾ ਸੰਦੇਸ਼ ਦਿੰਦੀਆਂ ਹਨ। ਉਨ੍ਹਾਂ ਸਮੂਹ ਸੰਗਤ ਨੂੰ ਪਰਿਵਾਰਾਂ ਸਮੇਤ ਪਹੁੰਚ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦੀ ਅਪੀਲ ਕੀਤੀ।