Monday, January 13Malwa News
Shadow

ਜਲੰਧਰ ਦੇ ਮੇਅਰ ਦੀ ਕੁਰਸੀ ‘ਤੇ ਵੀ ਆਪ ਦਾ ਕਬਜਾ

Scs Punjabi

ਜਲੰਧਰ, 11 ਜਨਵਰੀ : ਆਮ ਆਦਮੀ ਪਾਰਟੀ ਨੇ ਪਿਛਲੀਆਂ ਨਗਰ ਕੌਂਸਲ ਚੋਣਾ ਵਿਚ ਜਿੱਤ ਹਾਸਲ ਕਰਨ ਪਿਛੋਂ ਅੱਜ ਨਗਰ ਨਿਗਮ ਜਲੰਧਰ ਦੇ ਮੇਅਰ ਦੀ ਕੁਰਸੀ ‘ਤੇ ਵੀ ਕਬਜਾ ਕਰ ਲਿਆ ਹੈ। ਅੱਜ ਆਮ ਆਦਮੀ ਪਾਰਟੀ ਵਲੋਂ ਜਲੰਧਰ ਨਗਰ ਨਿਗਮ ਦੇ ਮੇਅਰ ਦੀ ਚੋਣ ਸਰਵਸੰਮਤੀ ਨਾਲ ਕੀਤੀ ਗਈ ਅਤੇ ਵਨੀਤ ਧੀਰ ਨੂੰ ਮੇਅਰ ਚੁਣ ਲਿਆ ਗਿਆ। ਇਸ ਤੋਂ ਇਲਾਵਾ ਬਲਬੀਰ ਸਿੰਘ ਬਿੱਟੂ ਢਿੱਲੋਂ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਮਲਕੀਤ ਸਿੰਘ ਨੂੰ ਡਿਪਟੀ ਮੇਅਰ ਚੁਣਿਆ ਗਿਆ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਚੁਣੇ ਗਏ ਆਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਆਮ ਲੋਕਾਂ ਦੀ ਜਿੱਤ ਹੈ, ਜੋ ਪੰਜਾਬ ਸਰਕਾਰ ਵਲੋਂ ਰੰਗਲਾ ਪੰਜਾਬ ਬਣਾਉਣ ਲਈ ਸਹਿਯੋਗ ਦੇ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਨਵੀਂ ਚੁਣੀ ਗਈ ਟੀਮ ਜਲੰਧਰ ਸ਼ਹਿਰ ਦੇ ਵਿਕਾਸ ਲਈ ਵਚਨਬੱਧ ਰਹੇਗੀ ਅਤੇ ਪੰਜਾਬ ਸਰਕਾਰ ਵਲੋਂ ਵੀ ਜਲੰਧਰ ਸ਼ਹਿਰ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਨਵੇਂ ਚੁਣੇ ਗਏ ਆਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਜਲੰਧਰ ਵਿਚ ਆਮ ਆਦਮੀ ਪਾਰਟੀ ਦਾ ਮੇਅਰ ਬਨਣ ਪਿਛੋਂ ਹੁਣ ਵਿਕਾਸ ਕਾਰਜਾਂ ਵਿਚ ਇਕਦਮ ਤੇਜੀ ਆਵੇਗੀ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾਂ ਆਮ ਲੋਕਾਂ ਦੀ ਭਲਾਈ ਲਈ ਯਤਨਸ਼ੀਲ ਰਹਿੰਦੀ ਹੈ ਅਤੇ ਵਿਕਾਸ ਕਾਰਜਾਂ ਨੂੰ ਪਹਿਲ ਦਿੰਦੀ ਹੈ। ਹੁਣ ਜਲੰਧਰ ਦਾ ਨਵਾਂ ਅਧਿਆਏ ਸ਼ੁਰੂ ਹੋਇਆ ਹੈ ਅਤੇ ਹੁਣ ਸ਼ਹਰ ਵਿਚ ਰਿਕਾਰਡ ਤੋੜ ਵਿਕਾਸ ਕਾਰਜ ਹੋਣਗੇ। ਅਮਨ ਅਰੋੜਾ ਨੇ ਜਲੰਧਰ ਵਾਸੀਆਂ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਆਪ ਸਰਕਾਰ ਹਮੇਸ਼ਾਂ ਲੋਕਾਂ ਦੀ ਸੇਵਾ ਪਾਰਦਰਸ਼ੀ ਢੰਗ ਨਾਲ ਕਰਦੀ ਰਹੇਗੀ।

Scs Hindi

Scs English