Saturday, January 25Malwa News
Shadow

ਪੰਜਾਬ ਪੁਲੀਸ ਨੇ ਕਰ ਲਿਆ ਕਾਬੂ ਜੱਸਾ ਬੁਰਜ

ਬਠਿੰਡਾ : ਪੰਜਾਬ ਪੁਲੀਸ ਨੇ ਇਕ ਵੱਡੀ ਕਾਰਵਾਈ ਕਰਦਿਆਂ ਖਤਰਨਾਕ ਗ੍ਰੋਹ ਜੱਸਾ ਬੁਰਜ ਦੇ ਮੁਖੀ ਜਸਪ੍ਰੀਤ ਸਿੰਘ ਉਰਫ ਜੱਸਾ ਬੁਰਜ ਨੂੰ ਗ੍ਰਿਫਤਾਰ ਕਰ ਲਿਆ ਹੈ। ਪੰਜਾਬ ਪੁਲੀਸ ਦੇ ਮੁਖੀ ਗੌਰਵ ਯਾਦਵ ਨੇ ਇਸ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਪੰਜਾਬ ਵਿਚੋਂ ਅਪਰਾਧਕ ਕਾਰਵਾਈਆਂ ਨੂੰ ਬਿੱਲਕੁੱਲ ਖਤਮ ਕਰਨ ਲਈ ਪੁਲੀਸ ਵਲੋਂ ਸਿਰਤੋੜ ਯਤਨ ਕੀਤੇ ਜਾ ਰਹੇ ਨੇ।
ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਬਠਿੰਡਾ ਪੁਲੀਸ ਨੇ ਗ੍ਰਿਫਤਾਰ ਕੀਤੇ ਗਏ ਜੱਸਾ ਬੁਰਜ ਪਾਸੋਂ 32 ਬੋਰ ਦੇ ਚਾਰ ਪਿਸਤੌਲ ਅਤੇ 11 ਕਾਰਤੂਸ ਵੀ ਬਰਾਮਦ ਕੀਤੇ ਹਨ। ਗੈਂਗਸਟਰ ਜੱਸਾ ਬੁਰਜ ਪਿਛਲੇ ਲੰਮੇ ਸਮੇਂ ਤੋਂ ਪੁਲੀਸ ਨੂੰ ਲੋੜੀਂਦਾ ਸੀ। ਉਸ ਖਿਲਾਫ ਵੱਖ ਵੱਖ ਥਾਵਾਂ ‘ਤੇ 11 ਪਰਚੇ ਦਰਜ ਹਨ। ਪੁਲੀਸ ਵਲੋਂ ਕਾਫੀ ਸਮੇਂ ਤੋਂ ਜੱਸਾ ਬੁਰਜ ਨੂੰ ਗ੍ਰਿਫਤਾਰ ਕਰਨ ਲਈ ਯਤਨ ਕੀਤੇ ਜਾ ਰਹੇ ਸਨ।
ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਖਤ ਹਦਾਇਤਾਂ ਕੀਤੀਆਂ ਹਨ ਕਿ ਪੰਜਾਬ ਦੇ ਲੋਕਾਂ ਨੂੰ ਅਮਨ ਕਾਨੂੰਨ ਮੁਹਈਆ ਕਰਵਾਉਣ ਲਈ ਹਰ ਕਿਸਮ ਦੇ ਅਪਰਾਧੀਆਂ ਨਾਲ ਸਖਤੀ ਵਰਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਪੁਲੀਸ ਵਲੋਂ ਕਿਸੇ ਵੀ ਅਪਰਾਧੀ ਨਾਲ ਕੋਈ ਰਿਆਇਤ ਨਹੀਂ ਵਰਤੀ ਜਾਵੇਗੀ। ਹੁਣ ਤੱਕ ਪੁਲੀਸ ਵਲੋਂ ਪੰਜਾਬ ਦੇ ਕਈ ਨਾਮਵਰ ਗੈਂਗਸਟਰ ਕਾਬੂ ਕੀਤੇ ਜਾ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਚ ਅਮਨ ਸ਼ਾਂਤੀ ਭੰਗ ਕਰਨ ਵਾਲੀ ਕਿਸੇ ਵੀ ਸ਼ਕਤੀ ਨੂੰ ਸਖਸ਼ਿਆ ਨਹੀਂ ਜਾਵੇਗਾ। ਪੁਲੀਸ ਦਾ ਸਭ ਤੋਂ ਪਹਿਲਾ ਟਾਰਗੈਟ ਸੂਬੇ ਦੇ ਲੋਕਾਂ ਨੂੰ ਅਮਨ ਕਾਨੂੰਨ ਮੁਹਈਆ ਕਰਵਾਉਣਾ ਹੈ ਤਾਂ ਜੋ ਲੋਕ ਸ਼ਾਂਤੀ ਨਾਲ ਰਹਿ ਸਕਣ ਅਤੇ ਪੰਜਾਬ ਦਾ ਹੋਰ ਵਿਕਾਸ ਹੋ ਸਕੇ। ਸ੍ਰੀ ਯਾਦਵ ਨੇ ਦੱਸਿਆ ਕਿ ਪੁਲੀਸ ਵਲੋਂ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਖਿਲਾਫ ਵਿੱਡੀ ਗਈ ਮੁਹਿੰਮ ਨੂੰ ਬਹੁਤ ਹੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਪੰਜਾਬ ਪੁਲੀਸ ਦੇ ਜਵਾਨ ਬਹੁਤ ਹੀ ਨਤਦੇਹੀ ਨਾਲ ਅਪਰਾਧੀਆਂ ਤੇ ਤਸਕਰਾਂ ਖਿਲਾਫ ਕੰਮ ਕਰ ਰਹੇ ਹਨ।

Punjab Govt Add Zero Bijli Bill English 300x250