Monday, January 13Malwa News
Shadow

ਪੰਜਾਬ ‘ਚ ਬਸਪਾ ਨੂੰ ਝਟਕਾ : ਸੂਬਾ ਪ੍ਰਧਾਨ ਆਪ ‘ਚ ਸ਼ਾਮਲ

Scs Punjabi

ਚੰਡੀਗੜ੍ਹ, 1 ਜਨਵਰੀ : ਪੰਜਾਬ ਵਿਚ ਬਹੁਜਨ ਸਮਾਜ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਦਾ ਪਾਰਟੀ ਵਿਚ ਸਵਾਗਤ ਕੀਤਾ।
ਅੱਜ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਹਾਜਰੀ ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕਰਨ ਮੌਕੇ ਜਸਵੀਰ ਸਿੰਘ ਗੜ੍ਹੀ ਦੇ ਨਾਲ ਪੰਜਾਬ ਬਸਪਾ ਦੇ ਜਨਰਲ ਸਕੱਤਰ ਡਾ. ਜਸਪ੍ਰੀਤ ਸਿੰਘ, ਬਾਬਕਾ ਪੰਜਾਬ ਪ੍ਰਧਾਨ ਤੇ ਮੌਜੂਦਾ ਜਨਰਲ ਸਕੱਤਰ ਗੁਰਲਾਲ ਸੈਲਾ ਨੇ ਵੀ ਆਪ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਵਿਧਾਇਕ ਸੁਖਵਿੰਦਰ ਸੁੱਖੀ ਅਤੇ ਕੁਲਵੰਤ ਸਿੰਘ ਪੰਡੋਰੀ ਵੀ ਹਾਜਰ ਸਨ।
ਇਸ ਮੌਕੇ ਬਸਪਾ ਆਗੂਆਂ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਭੀਮ ਰਾਓ ਅੰਬੇਦਕਰ ਅਤੇ ਕਾਂਸੀ ਰਾਮ ਜੀ ਦੇ ਆਦਰਸ਼ਾਂ ਨੂੰ ਅੱਗੇ ਲਿਜਾਣ ਲਈ ਯਤਨਸ਼ੀਲ ਹੈ। ਇਸ ਲਈ ਸਮਾਜ ਦੇ ਸਾਰੇ ਵਰਗਾਂ ਨੂੰ ਨਾਲ ਲੈ ਕੇ ਹਰ ਵਰਗ ਲਈ ਨਿਆਂ ਅਤੇ ਸਾਫ ਸੁਥਰਾ ਪ੍ਰਸਾਸ਼ਨ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਸ ਮੌਕੇ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਹਰ ਥਾਂ ‘ਤੇ ਸ਼ਹੀਦ ਭਗਤ ਸਿੰਘ ਅਤੇ ਬਾਬਾ ਸਾਹਿਬ ਅੰਬੇਦਕਰ ਦੀ ਫੋਟੋ ਲਗਾ ਕੇ ਉਨ੍ਹਾਂ ਦੇ ਆਦਰਸ਼ਾਂ ‘ਤੇ ਚੱਲਿਆ ਜਾ ਰਿਹਾ ਹੈ, ਜਦਕਿ ਬਹੁਜਨ ਸਮਾਜ ਪਾਰਟੀ ਵਲੋਂ ਬਾਬਾ ਸਾਹਿਬ ਅੰਬੇਦਕਰ ਅਤੇ ਕਾਂਸੀ ਰਾਮ ਦੇ ਆਦਰਸ਼ਾਂ ਨੂੰ ਬਿੱਲਕੁੱਲ ਹੀ ਤਿਆਗ ਦਿੱਤਾ ਹੈ। ਇਸ ਲਈ ਉਨ੍ਹਾਂ ਨੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ।

Scs Hindi

Scs English