Thursday, November 6Malwa News
Shadow

ਜਸਵੀਰ ਸਿੰਘ ਗੜ੍ਹੀ ਵਲੋਂ ਡੀ.ਜੀ.ਪੀ. ਗੋਰਵ ਯਾਦਵ ਨਾਲ ਮੁਲਾਕਾਤ


ਚੰਡੀਗੜ੍ਹ, 30 ਅਕਤੂਬਰ:
 ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਵਲੋਂ ਸੂਬੇ ਦੇ ਪੁਲਿਸ ਮੁਖੀ ਗੋਰਵ ਯਾਦਵ ਨਾਲ ਮੁਲਾਕਾਤ ਕੀਤੀ ਗਈ।

ਇਸ ਮੁਲਾਕਾਤ ਸਬੰਧੀ ਜਾਣਕਾਰੀ ਦਿੰਦਿਆਂ ਸਰਦਾਰ ਗੜ੍ਹੀ ਨੇ ਦੱਸਿਆ ਕਿ ਇਸ ਮੁਲਾਕਾਤ ਦੌਰਾਨ ਪੰਜਾਬ ਰਾਜ ਦੇ ਹਰੇਕ ਜ਼ਿਲ੍ਹੇ ਵਿੱਚ ਐਸ.ਸੀ.ਐਸ.ਟੀ.ਐਕਟ ਨਾਲ ਸਬੰਧਤ ਮਾਮਲਿਆਂ ਦੇ ਨਿਪਟਾਰੇ ਲਈ ਐਸ.ਪੀ.ਪੱਧਰ ਦਾ ਅਧਿਕਾਰ ਤਾਇਨਾਤ ਕਰਨ ਅਤੇ ਰਾਜ ਪੱਧਰ ਤੇ ਇਕ ਡੀ.ਜੀ.ਪੀ. ਪੱਧਰ ਦਾ ਅਧਿਕਾਰੀ ਤਾਇਨਾਤ ਕਰਨ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਪੁਲਿਸ ਮੁਖੀ ਵੱਲੋਂ ਇਸ ਸਬੰਧੀ ਜਲਦ ਕਾਰਵਾਈ ਦਾ ਭਰੋਸਾ ਦਿੰਦਿਆਂ ਕਿਹਾ ਉਹ ਸਬੰਧੀ ਜਲਦ ਹੁਕਮ ਜਾਰੀ ਕਰ ਦੇਣਗੇ।