
ਪੰਜਾਬ ਸਰਕਾਰ ਵੱਲੋਂ ਉੱਚ ਅਧਿਕਾਰੀਆਂ ਦੀ ਕੀਤੀ ਜਾ ਰਹੀ ਅਦਲਾ ਬਦਲੀ ਦੇ ਚੱਲਦਿਆਂ ਅੱਜ ਪੰਜਾਬ ਦੇ ਮੁੱਖ ਸਕੱਤਰ ਦਾ ਵੀ ਤਬਾਦਲਾ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵਲੋਂ ਜਾਰੀ ਹੁਕਮ ਅਨੁਸਾਰ ਆਈ ਏ ਐਸ ਅਧਿਕਾਰੀ ਸ੍ਰੀ ਕੇ.ਏ.ਪੀ. ਸਿਨਹਾ ਨੂੰ ਪੰਜਾਬ ਦਾ ਨਵਾਂ ਮੁੱਖ ਸਕੱਤਰ ਲਾਇਆ ਗਿਆ ਹੈ। ਸ੍ਰੀ ਸਿਨਹਾ ਇਸ ਤੋਂ ਪਹਿਲਾਂ ਪੰਜਾਬ ਦੇ ਸਪੈਸ਼ਲ ਚੀਫ ਸੈਕਟਰੀ ਦੇ ਆਹੁਦੇ ‘ਤੇ ਕੰਮ ਕਰ ਰਹੇ ਸਨ। ਇਸ ਨਵੇਂ ਹੁਕਮ ਅਨੁਸਾਰ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਹੁਣ ਐਡੀਸ਼ਨਲ ਚੀਫ ਸੈਕਟਰੀ ਰੈਵਨਿਊ ਲਗਾ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵਲੋਂ ਕੀਤੀ ਜਾ ਰਹੀ ਰੱਦੋਬਦਲ ਦੌਰਾਨ ਇਸ ਸਭ ਤੋਂ ਵੱਡੀ ਬਦਲੀ ਹੈ।
