Thursday, December 18Malwa News
Shadow

ਕੇਜਰੀਵਾਲ ਅਤੇ ਭਗਵੰਤ ਮਾਨ ਕਰਨਗੇ ਵੱਡੇ ਐਲਾਨ

ਚੰਡੀਗੜ੍ਹ, 18 ਦਸੰਬਰ: ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਦੁਪਹਿਰ 12 ਵਜੇ ਮੀਡੀਆ ਨੂੰ ਸੰਬੋਧਨ ਕਰਨਗੇ ਅਤੇ ਵੱਡੇ ਐਲਾਨ ਕਰਨਗੇ। ਪੰਜਾਬ ਵਿੱਚ ਹੋਈਆਂ ਜ਼ਿਲਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ ਹੋਈ ਹੈ। ਇਸ ਦੌਰਾਨ ਸ੍ਰੀ ਕੇਜਰੀਵਾਲ ਅਤੇ ਸ੍ਰ ਭਗਵੰਤ ਸਿੰਘ ਮਾਨ ਸਰਕਾਰ ਦੀਆਂ ਚਾਰ ਸਾਲ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਵੀ ਕਰਨਗੇ।