
ਨਵੀਂ ਦਿੱਲੀ, 24 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਅੱਜ ਇਕ ਪ੍ਰੈਸ ਕਾਨਫਰੰਸ ਕਰਕੇ ਭਾਰਤੀ ਜਨਤਾ ਪਾਰਟੀ ‘ਤੇ ਵੱਡਾ ਦੋਸ਼ ਲਾਇਆ ਹੈ ਕਿ ਉਹ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਮਾਰਨ ਦੀ ਸਾਜਿਸ਼ ਰਚੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਸ੍ਰੀ ਕੇਜਰੀਵਾਲ ਨੂੰ ਦਿੱਤੀ ਗਈ ਪੰਜਾਬੀ ਪੁਲੀਸ ਦੀ ਸੁਰੱਖਿਆ ‘ਤੇ ਰੋਕ ਲਗਾ ਦਿੱਤੀ ਗਈ ਹੈ। ਉਨ੍ਹਾਂ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਮੰਗ ਕੀਤੀ ਕਿ ਪੰਜਾਬੀ ਪੁਲੀਸ ਦੀ ਸੁਰੱਖਿਆ ਤੁਰੰਤ ਬਹਾਲ ਕੀਤੀ ਜਾਵੇ
ਭਗਵੰਤ ਸਿੰਘ ਮਾਨ ਨੇ ਦੋਸ਼ ਲਾਇਆ ਕਿ ਭਾਜਪਾ ਵਲੋਂ ਸ੍ਰੀ ਕੇਜਰੀਵਾਲ ਨੂੰ ਮਾਰਨ ਦੀਆਂ ਸਾਜਿਸ਼ਾਂ ਲੰਮੇ ਸਮੇਂ ਤੋਂ ਹੀ ਰਚੀਆਂ ਜਾ ਰਹੀਆਂ ਹਨ। ਇਸ ਤੋਂ ਪਹਿਲਾਂ ਵੀ ਕਈ ਵਾਰ ਸ੍ਰੀ ਕੇਜਰੀਵਾਲ ‘ਤੇ ਹਮਲੇ ਕਰਵਾਏ ਗਏ, ਪਰ ਪੰਜਾਬ ਪੁਲੀਸ ਦੇ ਯਤਨਾਂ ਨਾਲ ਇਹ ਹਮਲੇ ਕਾਮਯਾਬ ਨਹੀਂ ਹੋਣ ਦਿੱਤੇ ਗਏ। ਉਨ੍ਹਾਂ ਨੇ ਦੱਸਿਆ ਕਿ ਭਾਜਪਾ ਦੀ ਇਸ ਸਾਜਿਸ਼ ਦਾ ਪਹਿਲਾਂ ਹੀ ਪੰਜਾਬ ਪੁਲੀਸ ਨੂੰ ਪਤਾ ਲੱਗ ਚੁੱਕਾ ਸੀ। ਇਸ ਲਈ ਪੰਜਾਬ ਪੁਲੀਸ ਵਲੋਂ ਸਰਕਾਰ ਕੋਲ ਰਿਪੋਰਟ ਭੇਜ ਕੇ ਜਾਣਕਾਰੀ ਦਿੱਤੀ ਗਈ। ਇਸ ਤੋਂ ਬਾਅਦ ਸ੍ਰੀ ਕੇਜਰੀਵਾਲ ਨੂੰ ਪੰਜਾਬ ਪੁਲੀਸ ਦੀ ਸੁਰੱਖਿਆ ਦੇ ਦਿੱਤੀ ਗਈ ਸੀ। ਪਰ ਹੁਣ ਭਾਜਪਾ ਨੇ ਜਾਣਬੁੱਝ ਕੇ ਪੰਜਾਬ ਪੁਲੀਸ ਦੀ ਸੁਰੱਖਿਆ ‘ਤੇ ਰੋਕ ਲਗਾ ਦਿੱਤੀ ਹੈ।
ਉਨ੍ਹਾਂ ਨੇ ਚੋਣ ਕਮਿਸ਼ਨ ਨੂੰ ਇਕ ਪੱਤਰ ਲਿਖ ਕੇ ਮੰਗ ਕੀਤੀ ਕਿ ਸ੍ਰੀ ਕੇਜਰੀਵਾਲ ਇਕ ਲੋਕ੍ਰਪਿਆ ਨੇਤਾ ਹਨ। ਇਸ ਲਈ ਉਨ੍ਹਾਂ ਦੀ ਸੁਰੱਖਿਆ ਬਹੁਤ ਜਰੂਰੀ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਪੰਜਾਬ ਪੁਲੀਸ ਦੀ ਸੁਰੱਖਿਆ ਬਹਾਲ ਕੀਤੀ ਜਾਵੇ।