ਨਵੀਂ ਦਿੱਲੀ, 7 ਜਨਵਰੀ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਦਿੱਲੀ ਚੋਣਾ ਲਈ ਪਾਰਟੀ ਦਾ ਕੰਪੇਨ ਗੀਤ ‘ਫਿਰ ਲਾਏਂਗੇ ਕੇਜਰੀਵਾਲ’ ਲਾਂਚ ਕੀਤਾ।
ਇਸ ਮੌਕੇ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਦੀਆਂ ਚੋਣਾ ਇਕ ਤਰਾਂ ਤਿਉਹਾਰ ਵਾਂਗ ਹੁੰਦਾ ਹੈ। ਇਸ ਪੂਰੀ ਚੋਣ ਦੌਰਾਨ ਸਾਰੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੇ ਕੈਂਪੇਨ ਸੌਂਗ ਦਾ ਇੰਤਜ਼ਾਰ ਹੁੰਦਾ ਹੈ। ਅੱਜ ਇਹ ਗੀਤ ਦੇਸ਼ ਦੇ ਲੋਕਾਂ ਨੂੰ ਸਮਰਪਿਤ ਕਰਦੇ ਹਾਂ। ਇਸ ਮੌਕੇ ਭਾਜਪਾ ਦੇ ਤਨਜ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਦੇਸ਼ ਦੀ ਗਾਲੀ ਗਲੋਚ ਪਾਰਟੀ ਨੂੰ ਵੀ ਇਹ ਗਾਣਾ ਪਸੰਦ ਆਏਗਾ।
ਇਸ ਮੌਕੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਅਤੇ ਹੋਰ ਆਗੂ ਵੀ ਸ਼ਾਮਲ ਹੋਏ।