Thursday, November 19Malwa News
Shadow

ਖੇਡਾਂ ਵਤਨ ਪੰਜਾਬ ਦੀਆਂ-2026’: ਰਾਜ ਪੱਧਰੀ ਬਾਕਸਿੰਗ ਮੁਕਾਬਲਿਆਂ ਵਿੱਚ ਮਾਲੇਰਕੋਟਲਾ ਦੀ ਨਵੀਲਾ ਨੇ ਮਾਰੀ ਬਾਜ਼ੀ

ਮਾਲੇਰਕੋਟਲਾ, 19 ਨਵੰਬਰ:

              ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ, ਉੱਭਰਦੀ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਅਤੇ ਨਸ਼ਿਆਂ ਤੋਂ ਦੂਰ ਰੱਖਣ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਮਾਲੇਰਕੋਟਲਾ ਵਿਖੇ ਰਾਜ ਪੱਧਰੀ ਬਾਕਸਿੰਗ ਮੁਕਾਬਲੇ ਜਾਰੀ ਹਨ। 16 ਤੋਂ 23 ਨਵੰਬਰ ਤੱਕ ਚੱਲਣ ਵਾਲੇ ਇਨ੍ਹਾਂ ਮੁਕਾਬਲਿਆਂ ਦੌਰਾਨ ਅੰਡਰ-21 ਲੜਕੀਆਂ ਦੇ ਵੱਖ-ਵੱਖ ਭਾਰ ਵਰਗਾਂ ਦੇ ਫਾਈਨਲ ਮੁਕਾਬਲਿਆਂ ਵਿੱਚ ਖਿਡਾਰਨਾਂ ਨੇ ਸ਼ਾਨਦਾਰ ਖੇਡ ਜੌਹਰ ਦਿਖਾਏ।

   ਮੁਕਾਬਲਿਆਂ ਦੇ ਨਤੀਜਿਆਂ ਅਨੁਸਾਰ 45-48 ਕਿਲੋਗ੍ਰਾਮ ਭਾਰ ਵਰਗ ਵਿੱਚ ਅੰਮ੍ਰਿਤਸਰ ਦੀ ਪਵਨੀ ਨੇ ਸ੍ਰੀ ਮੁਕਤਸਰ ਸਾਹਿਬ ਦੀ ਪਲਕ ਨੂੰ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ 48-51 ਕਿਲੋਗ੍ਰਾਮ ਭਾਰ ਵਰਗ ਵਿੱਚ ਮਾਲੇਰਕੋਟਲਾ ਦੀ ਨਵੀਲਾ ਨੇ ਐਸ.ਏ.ਐਸ. ਨਗਰ ਦੀ ਅਰਸ਼ਦੀਪ ਕੌਰ ਨੂੰ ਮਾਤ ਦੇ ਕੇ ਜਿੱਤ ਦਰਜ ਕੀਤੀ, ਜਦਕਿ 51-54 ਕਿਲੋਗ੍ਰਾਮ ਭਾਰ ਵਰਗ ਵਿੱਚ ਫਿਰੋਜ਼ਪੁਰ ਦੀ ਸੁਖਪ੍ਰੀਤ ਕੌਰ ਨੇ ਪਠਾਨਕੋਟ ਦੀ ਅੰਜਲੀ ਨੂੰ ਹਰਾ ਕੇ ਬਾਜ਼ੀ ਮਾਰੀ।

        ਇਸ ਮੌਕੇ ਸੀਨੀਅਰ ਸਹਾਇਕ ਰਾਜਬੀਰ ਸਿੰਘ ਢਿੱਲੋਂ, ਡੀ.ਐੱਮ. ਸਪੋਰਟਸ ਵਰਿੰਦਰ ਸਿੰਘ, ਹੈੱਡਮਾਸਟਰ ਮੁਹੰਮਦ ਯਾਕੂਬ, ਸੀਨੀਅਰ ਬਾਕਸਿੰਗ ਕੋਚ ਮੁਹੰਮਦ ਹਬੀਬ, ਬਾਕਸਿੰਗ ਕੋਚ ਹਰਪ੍ਰੀਤ ਸਿੰਘ, ਜਸਪ੍ਰੀਤ ਸਿੰਘ ਅਤੇ ਸਨੀ ਵੀ ਮੌਜੂਦ ਸਨ।