
ਚੰਡੀਗੜ੍ਹ, 8 ਫਰਵਰੀ : ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਮੰਗ ਕੀਤੀ ਹੈ ਕਿ ਕੇਂਦਰ ਸਰਕਾਰ ਵਾਂਗ ਪੰਜਾਬ ਸਰਕਾਰ ਵਲੋਂ ਵੀ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਨੂੰ ਸੰਵਿਧਾਨਕ ਦਰਜਾ ੱਛਾ ਜਾਵੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਚ ਉਨ੍ਹਾਂ ਨੇ ਪੰਜਾਬ ਰਾਜ ਪੱਛੜੀਆਂ ਸ਼ੇ੍ਣੀਆਂ ਕਮਿਸ਼ਨ ਦੇ ਚੇਅਰਮੈਨ ਦੇ ਆਹੁਦੇ ‘ਤੇ ਖੁਦ ਵੀ ਪੰਜ ਸਾਲ ਸੇਵਾ ਨਿਭਾਈ ਹੈ। ਉਸ ਵੇਲੇ ਵੀ ਉਹ ਲਗਾਤਾਰ ਮੰਗ ਕਰਦੇ ਰਹੇ ਹਨ ਕਿ ਇਸ ਆਹੁਦੇ ਨੂੰ ਸੰਵਿਧਾਨਕ ਮਾਨਤਾ ਦਿੱਤੀ ਜਾਵੇ, ਤਾਂ ਜੋ ਇਸ ਦਾ ਕਨੂੰਨੀ ਪੱਧਰ ‘ਤੇ ਵਿਧੀ ਵਿਧਾਨ ਤਿਆਰ ਕੀਤਾ ਜਾ ਸਕੇ। ਸ੍ਰੀ ਬਡੂੰਗਰ ਨੇ ਕਿਹਾ ਕਿ ਫਿਰ ਵੀ ਅਜੇ ਤੱਕ ਕਿਸੇ ਸਰਕਾਰ ਨੇ ਇਸ ਕਮਿਸ਼ਨ ਨੂੰ ਸੰਵਿਧਾਨਕ ਦਰਜਾ ਨਹੀਂ ਦਿੱਤਾ। ਇਸੇ ਕਾਰਨ ਹੀ ਇਹ ਕਮਿਸ਼ਨ ਪੱਛੜੀਆਂ ਸ਼੍ਰੇਣੀਆਂ ਦੇ ਲੋਕਾਂ ਦੀਆਂ ਸਮੱਸਿਆਵਾਂ ਲਈ ਪੂਰੀ ਤਰਾਂ ਕੰਮ ਨਹੀਂ ਕਰ ਸਕਦਾ।