
ਚੰਡੀਗੜ੍ਹ, 23 ਫਰਵਰੀ : ਪੰਜਾਬ ਦੇ ਐਨ ਆਰ ਆਈ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਮਹੀਨਵਾਰ ਮਿਲਣੀ ਅਧੀਨ ਵੀਡੀਓ ਕਾਨਫਰੰਸਿੰਗ ਰਾਹੀਂ ਐਨ ਆਰ ਆਈ ਪੰਜਾਬੀਆਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਲਈ ਸਬੰਧਿਤ ਵਿਭਾਗਾਂ ਨੁੰ ਹਦਾਇਤਾਂ ਕੀਤੀਆਂ। ਇਸ ਮੌਕੇ ਮੰਤਰੀ ਨੇ ਦੱਸਿਆ ਕਿ ਪਹਿਲੀ ਆਨਲਾਈਨ ਮਿਲਣੀ ਦੌਰਾਨ 100 ਸ਼ਿਕਾਇਤਾਂ ਮਿਲੀਆਂ ਸਨ ਅਤੇ ਦੂਜੀ ਆਨਲਾਈਨ ਮਿਲਣੀ ਵਿਚ 103 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ। ਇਨ੍ਹਾਂ ਵਿਚੋਂ 56 ਸ਼ਿਕਾਇਤਾਂ ਈਮੇਲ ਰਾਹੀਂ ਪ੍ਰਾਪਤ ਹੋਈਆਂ ਹਨ ਅਤੇ 53 ਸ਼ਿਕਾਇਤਾਂ ਵੱਟਸਐਪ ਨੰਬਰ ‘ਤੇ ਪ੍ਰਾਪਤ ਹੋਈਆਂ ਹਨ। ਉਨ੍ਹਾਂ ਨੇ ਯਕੀਨ ਦਿਵਾਇਆ ਕਿ ਇਨ੍ਹਾਂ ਸਾਰੀਆਂ ਸ਼ਿਕਾਇਤਾਂ ਦਾ ਬਹੁਤ ਜਲਦੀ ਨਿਪਟਾਰਾ ਕਰ ਦਿੱਤਾ ਜਾਵੇਗਾ।