
ਕੋਟਕਪੂਰਾ, 9 ਫਰਵਰੀ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਨਿੱਜੀ ਸਹਾਇਕ ਮਨਪ੍ਰੀਤ ਸਿੰਘ ਧਾਲੀਵਾਲ ਦੇ ਪਿਤਾ ਲਾਭ ਸਿੰਘ ਦੇ ਸ਼ਰਧਾਂਜਲੀ ਸਮਾਗਮ ਵਿਚ ਕੁਲਤਾਰ ਸਿੰਘ ਸੰਧਵਾਂ, ਪੰਜਾਬ ਦੇ ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਫਰੀਦਕੋਟ ਦੇ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਅਤੇ ਹੋਰ ਰਾਜਸੀ ਤੇ ਧਾਰਮਿਕ ਸਖਸ਼ੀਅਤਾਂ ਸ਼ਾਮਲ ਹੋਈਆਂ। ਇਸ ਮੌਕੇ ਆਗੂਆਂ ਨੇ ਸਵਰਗੀ ਲਾਭ ਸਿੰਘ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ।