Tuesday, December 23Malwa News
Shadow

ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਪਤਨੀ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 21 ਸਤੰਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੰਮ੍ਰਿਤਸਰ ਉੱਤਰੀ ਹਲਕੇ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਪਤਨੀ ਸ੍ਰੀਮਤੀ ਮਧੂਮਿਤਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਸ੍ਰੀਮਤੀ ਮਧੂਮਿਤਾ, ਨਿਰਪੱਖ ਸੋਚ ਵਾਲੇ ਤੇ ਅਗਾਂਹਵਧੂ ਵਿਚਾਰਾਂ ਦੇ ਧਾਰਨੀ ਸਨ। ਸ੍ਰੀਮਤੀ ਮਧੂਮਿਤਾ ਨੂੰ ਬੀਤੀ ਰਾਤ ਸਾਹ ਲੈਣ ‘ਚ ਤਕਲੀਫ ਕਾਰਨ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਅੱਜ ਸਵੇਰੇ ਆਖਰੀ ਸਾਹ ਲਿਆ।

ਸਪੀਕਰ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।