
ਚੰਡੀਗੜ੍ਹ, 8 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਗਰੀਬ ਅਤੇ ਕਮਜੋਰ ਵਰਗਾਂ ਦੀ ਭਲਾਈ ਲਈ ਬਣਾਈਆਂ ਜਾ ਰਹੀਆਂ ਨਵੀਆਂ ਯੋਜਨਾਵਾਂ ਦੇ ਸਿਲਸਲੇ ਵਿਚ ਇਕ ਹੋਰ ਨਵੀਂ ਪਹਿਲਕਦਮੀ ਕਰਦਿਆਂ ਕਿਰਤੀ ਬੱਚਿਆਂ ਦੀ ਪੜ੍ਹਾਈ ਲਈ ਦਿੱਤੀ ਜਾਂਦੀ ਵਜੀਫਾ ਸਕੀਮ ਵਾਸਤੇ ਕਿਰਤੀ ਦੀ ਦੋ ਸਾਲ ਦੀ ਸਰਵਿਸ ਹੋਣ ਵਾਲੀ ਸ਼ਰਤ ਖਤਮ ਕਰ ਦਿੱਤੀ ਗਈ ਹੈ। ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਪੰਜਾਬ ਲੇਬਰ ਵੈਲਫੇਅਰ ਬੋਰਡ ਦੀ ਵਜੀਫਾ ਯੋਜਨਾ ਅਧੀਨ ਮਜਦੂਰਾਂ ਦੇ ਬੱਚਿਆਂ ਦੀ ਪੜ੍ਹਾਈ ਲਈ ਸਹਾਇਤਾ ਦਿੱਤੀ ਜਾਂਦੀ ਹੈ। ਇਸ ਸਕੀਮ ਦਾ ਲਾਭ ਲੈਣ ਲਈ ਪਹਿਲਾਂ ਦੋ ਸਾਲ ਦੀ ਸਰਵਿਸ ਹੋਣੀ ਜਰੂਰੀ ਸੀ। ਪਰ ਹੁਣ ਸਰਕਾਰ ਨੇ ਇਹ ਸ਼ਰਤ ਖਤਮ ਕਰ ਦਿੱਤੀ ਹੈ। ਇਸ ਨਾਲ ਅਨੇਕਾਂ ਲੋੜਵੰਦ ਮਜਦੂਰਾਂ ਦੇ ਬੱਚਿਆਂ ਨੂੰ ਪੜ੍ਹਾਈ ਦੇ ਮੌਕੇ ਮਿਲਣਗੇ।