Sunday, November 9Malwa News
Shadow

ਲਾਲ ਚੰਦ ਕਟਾਰੂਚੱਕ ਵੱਲੋਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਜੋਂ ਨਿਯੁਕਤੀ ‘ਤੇ ਜਸਵੀਰ ਸਿੰਘ ਸੇਖੋਂ ਨੂੰ ਵਧਾਈ

ਚੰਡੀਗੜ੍ਹ, 28 ਜੂਨ: ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਸੂਬਾ ਸਰਕਾਰ ਵੱਲੋਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਜੋਂ ਸ੍ਰੀ ਜਸਵੀਰ ਸਿੰਘ ਸੇਖੋਂ ਦੀ ਨਿਯੁਕਤੀ ‘ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਜਸਵੀਰ ਸਿੰਘ ਸੇਖੋਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਸ੍ਰੀ ਸੇਖੋਂ ਪੰਜਾਬ ਸਰਕਾਰ ਵੱਲੋਂ ਉਨ੍ਹਾਂ ‘ਚ ਜਤਾਏ ਗਏ ਵਿਸ਼ਵਾਸ ‘ਤੇ ਖਰੇ ਉਤਰਨਗੇ ਅਤੇ ਇਹ ਯਕੀਨੀ ਬਣਾਉਣਗੇ ਕਿ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਵੱਲੋਂ ਸ਼ੁਰੂ ਕੀਤੀਆਂ ਗਈਆਂ ਯੋਜਨਾਵਾਂ ਸਮਾਜ ਦੇ ਸਾਰੇ ਵਰਗਾਂ, ਖਾਸ ਕਰਕੇ ਖੇਤੀਬਾੜੀ ਖੇਤਰ ਨਾਲ ਜੁੜੇ ਲੋਕਾਂ ਤੱਕ ਸੁਚਾਰੂ ਢੰਗ ਨਾਲ ਪਹੁੰਚਣ ਕਿਉਂਕਿ ਉਹ ਖਰੀਦ ਪ੍ਰਕਿਰਿਆਵਾਂ ਦਾ ਮੁੱਖ ਹਿੱਸਾ ਹੈ।