ਚੰਡੀਗੜ੍ਹ, 10 ਜਨਵਰੀ : ਪੰਜਾਬ ਦੇ ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ ਵਿਭਾਗ ਵਲੋਂ ਏ ਐਸ ਗਰਲਜ਼ ਕਾਲਜ ਵਿਖੇ ਕਰਵਾਏ ਗਏ ਲੋਹੜੀ ਦੇ ਤਿਉਹਾਰ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਵਿਚ ਲਿੰਗ ਅਨੁਪਾਤ ਵਿਚ ਸੁਧਾਰ ਲਿਆਉਣ ਅਤੇ ਸਮਾਜ ਵਿਚ ਸਮਾਨਤਾ ਲਿਆਉਣ ਲਈ ਲੋਹੜੀ ਦਾ ਤਿਉਹਰ ਮਨਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਨੇ ਕਿਹਾ ਕਿ ਅੱਜਕੱਲ੍ਹ ਦੁਨੀਆਂ ਵਿਚ ਕੋਈ ਵੀ ਅਜਿਹਾ ਖੇਤਰ ਨਹੀਂ ਜਿਥੇ ਲੜਕੀਆਂ ਨੇ ਵੱਡੀਆਂ ਪ੍ਰਾਪਤੀਆਂ ਨਾ ਕੀਤੀਆਂ ਹੋਣ।
ਇਸ ਮੌਕੇ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਵਿਚ ਧੀਆਂ ਦਾ ਸਤਿਕਾਰ ਵਧਾਉਣ ਲਈ ਅਤੇ ਰਾਜ ਦੀਆਂ ਮਹਿਲਾਵਾਂ ਦੀ ਭਲਾਈ ਲਈ ਕਈ ਨਵੀਆਂ ਯੋਜਵਾਨਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਇਸ ਸਮਾਗਮ ਵਿਚ ਕਾਲਜ ਦੀਆਂ ਵਿਦਿਆਰਥਣਾ ਨੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ। ਇਸ ਸਮਗਾਮ ਵਿਚ ਕੈਬਨਿਟ ਮੰਤਰੀ ਪਤਨੀ ਕਮਲਜੀਤ ਕੌਰ ਅਤੇ ਬੇਟੀ ਜਸਕੀਰਤ ਕੌਰ ਨੇ ਵੀ ਹਾਜਰੀ ਭਰੀ