
ਚੰਡੀਗੜ੍ਹ, 10 ਫਰਵਰੀ : ਆਮ ਆਦਮੀ ਪਾਰਟੀ ਨੇ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਬਿਆਨ ‘ਤੇ ਪਲਟਵਾਰ ਕਰਦਿਆਂ ਕਿਹਾ ਕਿ ਕਾਂਗਰਸ ਦੇ ਆਪਣੇ ਵਿਧਾਇਕ ਹੀ ਉਨ੍ਹਾਂ ਦੇ ਸੰਪਰਕ ਵਿਚ ਨਹੀਂ ਹਨ। ਪ੍ਰਤਾਪ ਸਿੰਘ ਬਾਜਵਾ ਨੇ ਬਿਆਨ ਦਿੱਤਾ ਸੀ ਕਿ ਆਮ ਆਦਮੀ ਪਾਰਟੀ ਦੇ 30 ਵਿਧਾਇਕ ਉਨ੍ਹਾਂ ਦੇ ਸੰਪਰਕ ਵਿਚ ਹਨ। ਇਸ ‘ਤੇ ਟਿੱਪਣੀ ਕਰਦਿਆਂ ਆਮ ਅਦਾਮੀ ਪਾਰਟੀ ਦੇ ਬੁਲਾਰੇ ਅਤੇ ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਕਾਂਗਰਸ ਦੇ ਆਪਣੇ ਵਿਧਾਇਕ ਵੀ ਬਾਜਵਾ ਦੇ ਸੰਪਰਕ ਵਿਚ ਨਹੀਂ ਹਨ। ਕੰਗ ਨੇ ਚਣੌਤੀ ਦਿੱਤੀ ਕਿ ਬਾਜਵਾ ਇਹ ਦੱਸੇ ਕਿ ਸੰਦੀਪ ਜਾਖੜ ਕਿੱਥੇ ਹੈ? ਡਾ. ਰਾਜ ਕੁਮਾਰ ਚੱਬੇਵਾਲ ਨੇ ਪਾਰਟੀ ਕਿਉਂ ਛੱਡੀ? ਉਨ੍ਹਾਂ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਦਾ ਸਕਾ ਭਰਾ ਫਤਿਹਜੰਗ ਸਿੰਘ ਬਾਜਵਾ ਕਾਂਗਰਸ ਛੱਡ ਕੇ ਭਾਜਪਾ ਵਿਚ ਚਲਾ ਗਿਆ ਹੈ। ਕਾਂਗਰਸ ਦੇ ਵਿਧਾਇਕ ਅਤੇ ਆਗੂ ਲਗਾਤਾਰ ਪਾਰਟੀ ਛੱਡ ਰਹੇ ਹਨ। ਬਾਜਵਾ ਸਾਹਿਬ ਉਨ੍ਹਾਂ ਨੂੰ ਤਾਂ ਰੋਕ ਨਹੀਂ ਸਕਦੇ।
ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੀ ਦਿੱਲੀ ਵਿਖੇ ਬੁਲਾਈ ਗਈ ਮੀਟਿੰਗ ਬਾਰੇ ਕੰਗ ਨੇ ਕਿਹਾ ਕਿ ਇਹ ਇਕ ਜਥੇਬੰਦਕ ਮੀਟਿੰਗ ਹੈ। ਇਸ ਮੀਟਿੰਗ ਵਿਚ ਪਾਰਟੀ ਨੂੰ ਹੋਰ ਮਜਬੂਤ ਕਰਨ ਲਈ ਮੁੱਦੇ ਵਿਚਾਰੇ ਜਾ ਰਹੇ ਹਨ।