
ਚੰਡੀਗੜ੍ਹ, 30 ਮਾਰਚ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇੇ ਨਿਰਦੇਸ਼ ਦਿੱਤੇ ਕਿ ਸਰਕਾਰੀ ਹਸਪਤਾਲਾਂ ਵਿੱਚ ਦਵਾ ਦਾ ਰਿਕਾਰਡ ਰਿਅਲ ਟਾਇਮ ਸੇਂਟ੍ਰਲਾਇਜ਼ਡ ਪੋਰਟਲ ‘ਤੇ ਹੋਵੇਗਾ। ਕਿਸ ਹਸਪਤਾਲ ਵਿੱਚ ਕਿਹੜੀ ਦਵਾ ਉਪਲਬਧ ਹੈ, ਉਸ ਬਾਰੇ ਵਿੱਚ ਡਾਕਟਰ ਨੂੰ ਦੱਸਿਆ ਜਾਵੇਗਾ। ਤਾਂ ਜੋ ਬਾਹਰ ਦੀ ਦਵਾ ਲਿਖਣ ਦੀ ਗੁੰਜਾਇਸ਼ ਨਾ ਬਚੇ, ਜੇਕਰ ਫੇਰ ਵੀ ਕਿਸੇ ਡਾਕਟਰ ਵੱਲੋਂ ਦਵਾ ਬਾਹਰੋਂ ਮਿਲਣ ਵਾਲੀ ਦਵਾ ਕਿਸੇ ਮਰੀਜ ਦੀ ਓਪੀਡੀ ਸਲੀਪ ‘ਤੇ ਲਿਖੀ ਜਾਂਦੀ ਹੈ ਤਾਂ ਡਾਕਟਰ ਉਸ ਬਾਰੇ ਵਿੱਚ ਹਸਪਤਾਲ ਵਿੱਚ ਦਵਾ ਉਪਲਬਧ ਨਾ ਹੋਣ ਦੀ ਗੱਲ ਲਿਖਣਗੇ। ਇਨ੍ਹਾਂ ਹੀ ਨਹੀਂ ਇਸ ਕੰਮ ਲਈ ਸੀਐਮਓ ਦੀ ਜਵਾਬਦੇਈ ਤੈਅ ਹੋਵੇਗੀ।
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸੋਮਵਾਰ ਨੂੰ ਸਕੱਤਰੇਤ ਵਿੱਚ ਸਿਹਤ ਵਿਭਾਗ ਦੇ ਸੀਨੀਅਰ ਅਧਿਕਾਰਿਆਂ ਨਾਲ ਸੂਬੇ ਦੀ ਸਿਹਤ ਸੇਵਾਵਾਂ ਦੀ ਵਿਆਪਕ ਅਤੇ ਵਿਸਥਾਰ ਸਮੀਖਿਆ ਮੀਟਿੰਗ ਕੀਤੀ। ਇਸ ਦੌਰਾਨ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੀ ਵਧੀਕ ਮੁੱਖ ਸਕੱਤਰ ਡਾ. ਸੁਮਿਤਾ ਮਿਸ਼ਰਾ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਸ੍ਰੀ ਅਰੂਣ ਗੁਪਤਾ ਵੀ ਮੌਜ਼ੂਦ ਰਹੇ।
ਮੁੱਖ ਮੰਤਰੀ ਨੇ ਇਸ ਦੌਰਾਨ ਸਿਹਤ ਵਿਭਾਗ ਦੇ ਅਧਿਕਾਰਿਆਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਦਵਾਈਆਂ ਦੀ ਉਪਲਬਧਤਾ, ਮੈਡੀਕਲ ਉਪਕਰਨਾਂ ਦੀ ਸਥਿਤੀ, ਓਪੀਡੀ ਪ੍ਰਬੰਧਨ, ਡਾਕਟਰਾਂ ਅਤੇ ਸਟਾਫ਼ ਦੀ ਤੈਨਾਤੀ, ਦਵਾ ਅਤੇ ਉਪਕਰਨਾਂ ਦੀ ਖਰੀਦ ਪ੍ਰਕਿਰਿਆ ਅਤੇ ਮਰੀਜਾਂ ਨੂੰ ਦਿੱਤੀ ਜਾ ਰਹੀ ਸੇਵਾਵਾਂ ਦੀ ਗੁਣਵੱਤਾ ਨੂੰ ਯਕੀਨੀ ਕਰਨ ਦੇ ਨਿਰਦੇਸ਼ ਦਿੱਤੇ।
ਉਨ੍ਹਾਂ ਨੇ ਕਿਹਾ ਕਿ ਸਰਕਾਰੀ ਹਸਪਤਾਲ ਵਿੱਚ ਆਉਣ ਵਾਲੇ ਮਰੀਜ ਨੂੰ ਕਿਸੇ ਵੀ ਤਰ੍ਹਾਂ ਦੀ ਅਸਹੂਲਤ ਨਾ ਹੋਵੇ, ਇਸ ਦੇ ਲਈ ਸਾਰੀ ਵਿਵਸਥਾਵਾਂ ‘ਤੇ ਲਗਾਤਾਰ ਨਿਗਰਾਨੀ ਰਖੀ ਜਾਵੇ। ਉਨ੍ਹਾਂ ਨੇ ਕਿਹਾ ਕਿ ਸਰਕਾਰ ਪੂਰੀ ਤਰ੍ਹਾਂ ਸਚੇਤ ਹੈ ਅਤੇ ਸਾਰੇ ਹਸਪਤਾਲਾਂ ਵਿੱਚ ਜਰੂਰੀ ਦਵਾਈਆਂ, ਉਪਕਰਨਾਂ ਅਤੇ ਸਹੂਲਤਾਂ ਦੀ ਉਪਲਬਧਤਾ ਯਕੀਨੀ ਕੀਤੀ ਜਾ ਰਹੀ ਹੈ।
ਮੁੱਖ ਮੰਤਰੀ ਨੇ ਸਪਸ਼ਟ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਦਵਾਈਆਂ ਦੀ ਕਮੀ ਦੀ ਸਥਿਤੀ ਕਿਸੇ ਵੀ ਪੱਧਰ ‘ਤੇ ਮੰਜ਼ੂਰ ਨਹੀਂ ਹੋਵੇਗੀ। ਉਨ੍ਹਾਂ ਨੇ ਨਿਰਦੇਸ਼ ਦਿੱਤੇ ਕਿ ਸਾਰੇ ਹਸਪਤਾਲਾਂ ਵਿੱਚ ਦਵਾਈਆਂ ਦੇ ਸਟਾਕ ਦੀ ਰਿਅਲ ਟਾਇਮ ਮਾਨਿਟਰਿੰਗ ਪ੍ਰਣਾਲੀ ਨੂੰ ਪ੍ਰਭਾਵੀ ਰੂਪ ਨਾਲ ਲਾਗੂ ਕੀਤਾ ਜਾਵੇ ਤਾਂ ਜੋ ਦਵਾਈਆਂ ਦੀ ਉਪਲਬਧਤਾ ‘ਤੇ ਲਗਾਤਾਰ ਨਜਰ ਰਖੀ ਜਾ ਸਕੇ ਅਤੇ ਲੋੜ ਅਨੁਸਾਰ ਸਮਾਂ ਰਹਿੰਦੇ ਸਪਲਾਈ ਯਕੀਨੀ ਕੀਤੀ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਹਸਪਤਾਲਾਂ ਵਿੱਚ ਦਵਾ ਦੀ ਖਰੀਦ ਆਦਿ ਨੂੰ ਲੈ ਕੇ 1 ਸਾਲ ਲਈ ਪੈਨਲ ਆਦਿ ਦੀ ਵਿਵਸਥਾ ਕੀਤੀ ਜਾਵੇ। ਸੀਐਮਓ 4 ਦਿਨ ਪਹਿਲਾਂ ਹੀ ਪੈਨਲ ਸਬੰਧਿਤ ਏਜੰਸਿਆਂ ਨੂੰ ਦਵਾ ਉਪਲਬਧਤਾ ਬਾਰੇ ਦਸਣ ਤਾਂ ਜੋ ਕਿਸੇ ਹਸਪਤਾਲ ਵਿੱਚ ਦਵਾ ਦੀ ਕਮੀ ਨਾ ਰਵੇ।
ਉਨ੍ਹਾਂ ਨੇ ਇਹ ਵੀ ਨਿਰਦੇਸ਼ ਦਿੱਤੇ ਕਿ ਡਾਕਟਰਾਂ ਵੱਲੋਂ ਮਰੀਜਾਂ ਨੂੰ ਬਾਹਰ ਦੀ ਦਵਾਈਆਂ ਲਿਖਣ ਦੀ ਪ੍ਰਵਰਤੀ ‘ਤੇ ਕੰਟ੍ਰੋਲ ਰੱਖਿਆ ਜਾਵੇ। ਇਸ ਸਬੰਧ ਵਿੱਚ ਤੈਅ ਦਿਸ਼ਾ-ਨਿਰਦੇਸ਼ਾਂ ਦਾ ਸਖਤੀ ਨਾਲ ਪਾਲਨ ਯਕੀਨੀ ਕੀਤਾ ਜਾਵੇ, ਤਾਂ ਜੋ ਮਰੀਜਾਂ ‘ਤੇ ਵਾਧੂ ਆਰਥਿਕ ਬੋਝ ਨਾ ਪਵੇ ਅਤੇ ਉਨ੍ਹਾਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਹੀ ਸਮੁਚਿਤ ਇਲਾਜ ਮਿਲ ਸਕੇ।
ਆਧੁਨਿਕ ਮੈਡੀਕਲ ਉਪਕਰਨਾਂ ਦੀ ਸਹੂਲਤ ਮਿਲੇ ਸਾਰੇ ਹਸਪਤਾਲਾਂ ਵਿੱਚ
ਮੀਟਿੰਗ ਵਿੱਚ ਮੁੱਖ ਮੰਤਰੀ ਨੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਸਿਹਤ ਢਾਂਚੇ ਨੂੰ ਮਜਬੂਤ ਕਰਨ ‘ਤੇ ਵਿਸ਼ੇਸ਼ ਜੋਰ ਦਿੰਦੇ ਹੋਏ ਕਿਹਾ ਕਿ ਹਸਪਤਾਲਾਂ ਵਿੱਚ ਸੀਟੀ ਸਕੈਨ, ਐਮਆਰਆਈ ਸਮੇਤ ਹੋਰ ਮੈਡੀਕਲ ਉਪਕਰਨਾਂ ਦੀ ਉਪਲਬਧਤਾ ਯਕੀਨੀ ਕੀਤੀ ਜਾਵੇ। ਉਨ੍ਹਾਂ ਨੇ ਅਧਿਕਾਰਿਆਂ ਨੂੰ ਇਸ ਦਿਸ਼ਾ ਵਿੱਚ ਹੋਈ ਪ੍ਰਗਤੀ ਦੀ ਸਮੀਖਿਆ ਕਰਦੇ ਹੋਏ ਜਾਣਕਾਰੀ ਲਈ ਅਤੇ ਦੱਸਿਆ ਕਿ 10 ਜ਼ਿਲ੍ਹਿਆਂ ਵਿੱਚ ਜਰੂਰੀ ਅਪਡੇਟ ਪੂਰੇ ਕੀਤੇ ਜਾ ਚੁੱਕੇ ਹਨ। ਮੁੱਖ ਮੰਤਰੀ ਨੇ ਬਾਕੀ 12 ਜ਼ਿਲ੍ਹਿਆਂ ਵਿੱਚ ਇਨ੍ਹਾਂ ਸਹੂਲਤਾਂ ਨਾਲ ਸਬੰਧਿਤ ਕੰਮ ਨੂੰ ਜਲਦ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਮਰੀਜਾਂ ਨੂੰ ਉੱਚ ਪੱਧਰੀ ਜਾਂਚ ਸਹੂਲਤਾਂ ਲਈ ਹੋਰ ਜ਼ਿਲ੍ਹਿਆਂ ਵਿੱਚ ਨਾ ਜਾਣਾ ਪਵੇ ਅਤੇ ਉਨ੍ਹਾਂ ਨੂੰ ਅਪਣੇ ਹੀ ਜ਼ਿਲ੍ਹੇ ਵਿੱਚ ਬੇਹਤਰ ਮੈਡੀਕਲ ਸਹੂਲਤਾਂ ਮਿਲ ਸਕੇ।
ਮੀਟਿੰਗ ਦੌਰਾਨ ਹਸਪਤਾਲਾਂ ਵਿੱਚ ਮਰੀਜਾਂ ਦੀ ਗਿਣਤੀ ਅਨੁਸਾਰ ਵਿਵਸਥਾਵਾਂ ਨੂੰ ਮਜਬੂਤ ਕਰਨ ‘ਤੇ ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਹਸਪਤਾਲਾਂ ਵਿੱਚ ਡਾਕਟਰਾਂ, ਨਰਸਿੰਗ ਸਟਾਫ਼ ਅਤੇ ਹੋਰ ਸਿਹਤ ਕਰਮਿਆਂ ਦੀ ਉਪਲਬਧਤਾ ਯਕੀਨੀ ਕੀਤੀ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਮਰੀਜਾਂ ਨੂੰ ਸਮੇ ਸਿਰ ਉਪਚਾਰ ਮਿਲਨਾ ਚਾਹੀਦਾ ਹੈ। ਇਸ ਦੇ ਲਈ ਲੋੜ ਅਨੁਸਾਰ ਸਟਾਫ਼ ਦੀ ਤੈਨਾਤੀ, ਡਿਯੂਟੀ ਰੋਸਟਰ ਅਤੇ ਕਾਰਜ ਪ੍ਰਣਾਲੀ ਵਿੱਚ ਸੁਧਾਰ ਲਿਆਉਣ ਦੇ ਨਿਰਦੇਸ਼ ਦਿੱਤੇ ਗਏ। ਅਧਿਕਾਰਿਆਂ ਨੇ ਮੀਟਿੰਗ ਵਿੱਚ ਮੁੱਖ ਮੰਤਰੀ ਨੂੰ ਦੱਸਿਆ ਕਿ ਮੇਡੀਕਲ ਕਾਲੇਜ ਵਿੱਚ ਡਾਕਟਰਾਂ ਦੀ ਨਿਯੁਕਤੀ ਬਾਰੇ ਵੀ ਦਿਸ਼ਾ-ਨਿਰਦੇਸ਼ ਦਿੱਤੇ ਜਾ ਚੁੱਕੇ ਹਨ ਜਦੋਂ ਤਕ ਫੁਲ ਟਾਇਮ ਸਪੇਸ਼ਲਿਸਟ ਡਾਕਟਰਾਂ ਦੀ ਤੈਨਾਤੀ ਨਹੀਂ ਹੁੰਦੀ, ਤਦ ਤੱਕ ਕਾਂਟ੍ਰੇਕਟ ‘ਤੇ ਡਾਕਟਰਾਂ ਦੀ ਤੈਨਾਤੀ ਕੀਤੀ ਜਾਵੇਗੀ।
ਮੁੱਖ ਮੰਤਰੀ ਨੇ ਸਿਹਤ ਸੇਵਾਵਾਂ ਵਿੱਚ ਜਵਾਬਦੇਈ ਯਕੀਨੀ ਕਰਨ ਲਈ ਸਿਵਲ ਸਰਜਨ ਦੀ ਭੂਮਿਕਾ ਨੂੰ ਮਹਤੱਵਪੂਰਨ ਦੱਸਦੇ ਹੋਏ ਕਿਹਾ ਕਿ ਉਨ੍ਹਾਂ ਦੀ ਜਵਾਬਦੇਈ ਯਕੀਨੀ ਕੀਤੀ ਜਾ ਸਕੇ। ਇਹ ਵੀ ਨਿਰਦੇਸ਼ ਦਿੱਤੇ ਗਏ ਕਿ ਜ਼ਿਲ੍ਹਿਆਂ ਵਿੱਚ ਤੈਅ ਟੀਚੀਆਂ ਅਨੁਸਾਰ ਕੰਮ ਯਕੀਨੀ ਕੀਤਾ ਜਾਵੇ ਅਤੇ ਪ੍ਰਦਰਸ਼ਨ ਅਧਾਰਿਤ ਨਿਗਰਾਨੀ ਤੰਤਰ ਨੂੰ ਮਜਬੂਤ ਕੀਤਾ ਜਾਵੇ।
ਪ੍ਰੋਕਯੋਰਮੇਂਟ ਪ੍ਰਕਿਰਿਆ, ਪਾਰਦਰਸ਼ਿਤਾ ਅਤੇ ਸਮਾਂਬੱਧਤਾ ਨੂੰ ਕਰਨ ਯਕੀਨੀ
ਮੁੱਖ ਮੰਤਰੀ ਨੇ ਹਸਪਤਾਲਾਂ ਵਿੱਚ ਦਵਾਈਆਂ, ਉਪਕਰਨਾਂ ਅਤੇ ਹੋਰ ਲੋੜਵੰਦ ਸਰੋਤਾਂ ਦੀ ਉਪਲਬਧਤਾ ਯਕੀਨੀ ਕਰਨ ਲਈ ਪ੍ਰੋਕਯੋਰਮੇਂਟ ਪ੍ਰਕਿਰਿਆ ਨੂੰ ਵੱਧ ਪਾਰਦਰਸ਼ੀ, ਪ੍ਰਭਾਵੀ ਅਤੇ ਸਮਾਂਬੱਧ ਬਨਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਕਿਹਾ ਕਿ ਦਵਾਈਆਂ ਅਤੇ ਉਪਕਰਨਾਂ ਦੀ ਖਰੀਦ ਵਿੱਚ ਕਿਸੇ ਤਰ੍ਹਾਂ ਦੀ ਦੇਰੀ ਨਹੀਂ ਹੋਣੀ ਚਾਹੀਦੀ ਹੈ ਅਤੇ ਸਾਰੀ ਪ੍ਰਕਿਰਿਆਵਾਂ ਨਿਰਧਾਰਿਤ ਸਮਾਂ ਸੀਮਾ ਅੰਦਰ ਪੂਰੀ ਕੀਤੀ ਜਾਵੇ। ਨਾਲ ਹੀ ਗੁਣਵੱਤਾ ਮਾਪਦੰਢਾਂ ਦਾ ਸਖਤੀ ਨਾਲ ਪਾਲਨ ਯਕੀਨੀ ਕਰਨ ਅਤੇ ਲੋੜ ਅਨੁਸਾਰ ਬੇਹਤਰ ਪ੍ਰਥਾਵਾਂ ਨੂੰ ਅਪਨਾਉਣ ‘ਤੇ ਵੀ ਜੋਰ ਦਿੱਤਾ ਗਿਆ।
ਸਫਾਈ ਵਿਵਸਥਾ ਬੇਹਤਰ ਮਿਲੇ, ਹਰ ਸਹੂਲਤ ਹੋਵੇ
ਮੁੱਖ ਮੰਤਰੀ ਨੇ ਹਸਪਤਾਲਾਂ ਵਿੱਚ ਸਾਫ-ਸਫਾਈ ਦੀ ਵਿਵਸਥਾ ਨੂੰ ਮਜਬੂਤ ਕਰਨ ਅਤੇ ਮਰੀਜਾਂ ਨੂੰ ਮਿਲਣ ਵਾਲੀ ਸੇਵਾਵਾਂ ਦੀ ਗੁਣਵੱਤਾ ਨੂੰ ਬੇਹਤਰ ਬਨਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਕਿਹਾ ਕਿ ਹਸਪਤਾਲਾਂ ਵਿੱਚ ਸਵੱਛ ਵਾਤਾਵਰਨ, ਸਹੀ ਵਿਵਸਥਾਵਾਂ ਅਤੇ ਮਰੀਜਾਂ ਪ੍ਰਤੀ ਸੰਵੇਦਨਸ਼ੀਲ ਵਿਵਹਾਰ ਯਕੀਨੀ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਫੀਡਬੈਕ ਤੰਤਰ ਨੂੰ ਵੀ ਮਜਬੂਤ ਕਰਨ ‘ਤੇ ਜੋਰ ਦਿੱਤਾ ਗਿਆ ਤਾਂ ਜੋ ਮਰੀਜਾਂ ਦੇ ਅਨੁਭਵ ਦੇ ਅਧਾਰ ‘ਤੇ ਸੇਵਾਵਾਂ ਵਿੱਚ ਲਗਾਤਾਰ ਸੁਧਾਰ ਕੀਤਾ ਜਾ ਸਕੇ।
ਮੀਟਿੰਗ ਦੌਰਾਨ ਮੁੱਖ ਮੰਤਰੀ ਸਾਹਮਣੇ ਸੂਬੇ ਦੇ ਮੇਡੀਕਲ ਕਾਲੇਜ ਦੀ ਪ੍ਰਗਤੀ, ਈ-ਉਪਚਾਰ ਸੇਵਾ, ਆਯੁਸ਼ਮਾਨ ਯੋਜਨਾ ਦੇ ਨਾਲ ਨਾਲ ਯੁੱਧ ਦੇ ਇਸ ਮਾਹੌਲ ਵਿੱਚ ਦਵਾ ਦੇ ਸਟਾਕ, ਐਂਬੁਲੈਂਸ ਵਿੱਚ ਤੇਲ ਦੀ ਵਿਵਸਥਾ ਅਤੇ ਹਸਪਤਾਲਾਂ ਵਿੱਚ ਮਰੀਜਾਂ ਨੂੰ ਮਿਲਣ ਵਾਲੇ ਭੋਜਨ ਆਦਿ ਦੀ ਵਿਵਸਥਾ ਲਈ ਐਲਪੀਜੀ ਉਪਲਬਧਤਾ ਬਾਰੇ ਵੀ ਚਰਚਾ ਹੋਈ। ਜਿਸ ‘ਤੇ ਅਧਿਕਾਰਿਆਂ ਨੇ ਦੱਸਿਆ ਕਿ ਇਸ ਦਿਸ਼ਾ ਵਿੱਚ ਠੋਸ ਕਦਮ ਚੁੱਕੇ ਗਏ ਹਨ ਅਤੇ ਕਿਸੇ ਤਰ੍ਹਾਂ ਦੀ ਕਿਤੇ ਕੋਈ ਦਿੱਕਤ ਨਹੀਂ ਹੈ।
ਇਸ ਦੌਰਾਨ ਸਿਹਤ ਵਿਭਾਗ ਦੇ ਸਕੱਤਰ ਅਤੇ ਰਾਸ਼ਟਰੀ ਸਿਹਤ ਮਿਸ਼ਨ, ਹਰਿਆਣਾ ਦੇ ਮਿਸ਼ਨ ਨਿਦੇਸ਼ਕ ਸ੍ਰੀ ਆਰ.ਐਸ.ਢਿੱਲੋਂ, ਸਿਹਤ ਸੇਵਾ ਵਿਭਾਗ ਦੇ ਡਾਇਰੈਕਟਰ ਜਨਰਲ ਡਾ. ਮਨੀਸ਼ ਬੰਸਲ ਸਮੇਤ ਹੋਰ ਅਧਿਕਾਰੀ ਮੌਜ਼ੂਦ ਸਨ।