Monday, July 13Malwa News
Shadow

ਡਿਪਟੀ ਕਮਿਸ਼ਨਰ ਵਲੋੱ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਸਬੰਧੀ ਕੀਤੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ 13 ਜੁਲਾਈ                   ਜ਼ਿਲ੍ਹੇ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ ਤੇ ਉਹਨਾਂ ਨੂੰ ਸਰਕਾਰੀ ਵਿਭਾਗਾਂ ਵਿਚ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ, ਇਹ ਜਾਣਕਾਰੀ  ਸ੍ਰੀ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਟਰੇਡ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਮੌਕੇ ਸਾਂਝੀ ਕੀਤੀ। ਇਸ ਮੌਕੇ ਤੇ ਪ੍ਰੋਫੈਸਰ ਆਸ਼ੂਤੋਸ਼ ਮੈਂਬਰ ਪੰਜਾਬ ਡਿਵੈਲਪਮੈਂਟ ਕਮਿਸ਼ਨ ਵੀ ਮੌਜੂਦ ਸਨ।
                 ਮੀਟਿੰਗ ਦੌਰਾਨ ਪ੍ਰੋਫੈਸਰ ਆਸੂਤੋਸ਼ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਜ਼ੋ ਵੀ ਵਪਾਰੀਆਂ ਨਾਲ ਸਬੰਧਿਤ ਸ਼ਿਕਾਇਤਾ ਪ੍ਰਾਪਤ ਹੁੰਦੀਆਂ ਹਨ, ਇਹਨਾਂ ਸ਼ਿਕਾਇਤਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇ ਤਾਂ ਜੋ ਵਪਾਰੀਆਂ, ਦੁਕਾਨਦਾਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇ਼ਸ਼ਾਨੀ ਪੇਸ਼ ਨਾ ਆਵੇ। ਉਹਨਾਂ ਅੱਗੇ ਕਿਹਾ ਕਿ ਜਿਹੜੀਆਂ ਸਮੱਸਿਆਵਾਂ ਜ਼ਿਲ੍ਹਾ ਪੱਧਰ ਤੇ ਹੱਲ ਨਹੀਂ ਹੋ ਸਕਦੀਆਂ, ਉਹਨਾਂ ਸਮੱਸਿਆਵਾਂ ਨੂੰ ਮੁੱਖ ਦਫਤਰ ਪੱਧਰ ਤੇ ਹੱਲ ਕਰਵਾਇਆ ਜਾਵੇਗਾ।
               ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਵਪਾਰੀਆਂ ਦੀ ਸਮੱਸਿਆਵਾਂ ਦੇ ਹੱਲ ਲਈ ਹਰ ਹਫਤੇ ਹਲਕਾ ਕੋਆਰਡੀਨੇਟਰਾਂ ਨਾਲ ਮੀਟਿੰਗ ਕੀਤੀਆਂ ਜਾ ਰਹੀਆਂ ਹਨ ਤੇ ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਰਿਵਿਊ ਕੀਤਾ ਜਾ ਰਿਹਾ ਹੈ ਅਤੇ ਸਮੱਸਿਆਵਾਂ ਨੂੰ ਹੱਲ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।
 ਉਹਨਾਂ ਜਿ਼ਲ੍ਹੇ ਨਾਲ ਸਬੰਧਿਤ ਨਗਰ ਕੌਸਲਾਂ, ਪਾਵਰ ਕਾਮ, ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੂੰ ਹਦਾਇਤ ਕੀਤੀ ਕਿ ਲੋਕਾਂ ਵਲੋਂ ਕੀਤੀਆਂ ਗਈਆਂ ਸਿ਼ਕਾਇਤਾਂ ਦਾ ਆਪਸੀ ਤਾਲਮੇਲ ਨਾਲ ਪਹਿਲ ਦੇ ਆਧਾਰ ਤੇ ਨਿਪਟਾਰਾ ਕੀਤਾ ਜਾਵੇ।
 ਡਿਪਟੀ ਕਮਿਸ਼ਨਰ ਨੇ ਨਗਰ ਕੌਸਲ ਦੇ ਅਧਿਕਾਰੀਆਂ ਨੂੰ ਖਾਸ ਹਦਾਇਤ ਕੀਤੀ ਕਿ ਸਟਰੀਟ ਲਾਈਟਾਂ, ਸਾਫ ਸਫਾਈ ਦਾ ਖਾਸ ਧਿਆਨ ਰੱਖਿਆ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਕੋਈ ਅਣਗਹਿਲੀ ਨਾ ਵਰਤੀ ਜਾਵੇ।
               ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸ੍ਰੀ ਡੈਵੀ ਗੋਇਲ ਵਧੀਕ ਡਿਪਟੀ ਕਮਿਸ਼ਨਰ, ਜਨਰਲ, ਸ੍ਰੀ ਗੁਰਕਿਰਨਦੀਪ ਸਿੰਘ ਸਿੱਧੂ ਐਸ.ਡੀ.ਐਮ.ਸ੍ਰੀ ਮੁਕਤਸਰ ਸਾਹਿਬ, ਸ੍ਰੀ ਅਰਵਿੰਦਰਪਾਲ ਸਿੰਘ ਐਸ.ਡੀ.ਐਮ. ਗਿੱਦੜਬਾਹਾ, ਸ੍ਰੀ ਪੰਕਜ ਕੁਮਾਰ ਐਸ.ਡੀ.ਐਮ. ਮਲੋਟ ਤੋਂ ਇਲਾਵਾ ਹੋਰ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਤੇ ਟਰੇਡ ਯੂਨੀਅਨ ਦੇ ਨੁਮਾਇੰਦੇ ਆਦਿ ਮੌਜੂਦ ਸਨ।